HOME ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀਆਂ ਨੁੱਕੜ ਮੀਟਿੰਗਾਂ ਨੇ ਧਾਰਿਆ ਰੈਲੀ ਦਾ ਰੂਪ;...

ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀਆਂ ਨੁੱਕੜ ਮੀਟਿੰਗਾਂ ਨੇ ਧਾਰਿਆ ਰੈਲੀ ਦਾ ਰੂਪ; ਪਿੰਡ ਬਾਗੋਵਾਲ ਵਿਖੇ ਹੋਇਆ ਭਰਵਾਂ ਇਕੱਠ

2
ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) :ਕਾਠਗੜ੍ਹ ਦੇ ਨੇੜਲੇ ਪਿੰਡ ਬਾਗੋਵਾਲ ਵਿਖੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ ਵੱਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਇੱਕ ਵਿਸ਼ੇਸ਼ ਅਤੇ ਨਿੱਘੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਹੋਏ ਭਾਰੀ ਇਕੱਠ ਕਾਰਨ ਇਹ ਨੁੱਕੜ ਮੀਟਿੰਗਾਂ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਈਆਂ, ਜੋ ਕਿ ਹਲਕੇ ਵਿੱਚ ਆਗੂ ਪ੍ਰਤੀ ਲੋਕਾਂ ਦੇ ਅਥਾਹ ਪਿਆਰ ਦਾ ਪ੍ਰਗਟਾਵਾ ਕਰਦੀਆਂ ਹਨ। ਮੀਟਿੰਗ ਦੌਰਾਨ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਆਖਿਆ ਕਿ ਲੋਕਾਂ ਦਾ ਵਧਦਾ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਵੱਖ-ਵੱਖ ਅਹਿਮ ਲੋਕ ਮੁੱਦਿਆਂ ’ਤੇ ਬਹੁਤ ਹੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਤਨਾਮ ਜਲਾਲਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਿਨੋਂ-ਦਿਨ ਲੋਕਾਂ ਵੱਲੋਂ ਮਿਲ ਰਿਹਾ ਸਾਥ, ਪਿਆਰ ਅਤੇ ਵਿਸ਼ਵਾਸ ਇਹ ਸਾਫ਼ ਦਰਸਾਉਂਦਾ ਹੈ ਕਿ ਸਾਡਾ ਕਾਰਵਾਂ ਲਗਾਤਾਰ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਨੇ ਪਿੰਡ ਬਾਗੋਵਾਲ ਦੇ ਸਮੂਹ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ ਦਿੱਤੇ ਗਏ ਇਸ ਅਥਾਹ ਸਹਿਯੋਗ ਅਤੇ ਅਟੁੱਟ ਭਰੋਸੇ ਲਈ ਦਿਲੋਂ ਧੰਨਵਾਦ ਪ੍ਰਗਟਾਇਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਪਿੰਡ ਮਣਸੇਵਾਲ ਵਿਖੇ ਸ਼੍ਰੀਮਤੀ ਜੋਗਿੰਦਰੋ ਜੀ ਦੇ ਭੋਗ ਸਮਾਗਮ ‘ਚ ਕੀਤੀ ਸ਼ਿਰਕਤ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Next articleਡੇਂਗੂ ਨੂੰ ਸ਼ੁਰੂਆਤੀ ਪੜਾਅ ‘ਚ ਹੀ ਰੋਕਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ