HOME ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਪਿੰਡ ਮਣਸੇਵਾਲ ਵਿਖੇ ਸ਼੍ਰੀਮਤੀ ਜੋਗਿੰਦਰੋ ਜੀ ਦੇ...

ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਪਿੰਡ ਮਣਸੇਵਾਲ ਵਿਖੇ ਸ਼੍ਰੀਮਤੀ ਜੋਗਿੰਦਰੋ ਜੀ ਦੇ ਭੋਗ ਸਮਾਗਮ ‘ਚ ਕੀਤੀ ਸ਼ਿਰਕਤ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

2
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਕਾਠਗੜ੍ਹ ਦੇ ਨਜ਼ਦੀਕੀ ਪਿੰਡ ਮਣਸੇਵਾਲ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਵਰਗੀ ਪ੍ਰੇਮ ਚੰਦ ਭੀਮਾ ਜੀ ਦੀ ਭਾਬੀ, ਸ਼੍ਰੀਮਤੀ ਜੋਗਿੰਦਰੋ ਜੀ ਨਮਿੱਤ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਸ਼ੋਕ ਸਮਾਗਮ ਵਿੱਚ ਪਲਾਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਜਲਾਲਪੁਰ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਹਾਜ਼ਰੀ ਭਰਦਿਆਂ ਸਤਨਾਮ ਜਲਾਲਪੁਰ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਔਖੀ ਘੜੀ ਵਿੱਚ ਉਹ ਅਤੇ ਸਮੁੱਚੀ ਪਾਰਟੀ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਵਰਗੀ ਪ੍ਰੇਮ ਚੰਦ ਭੀਮਾ ਜੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਇਲਾਕੇ ਵਿੱਚ ਅਹਿਮ ਸਥਾਨ ਹੈ, ਅਤੇ ਸ਼੍ਰੀਮਤੀ ਜੋਗਿੰਦਰੋ ਜੀ ਦਾ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣਾ ਪਰਿਵਾਰ ਦੇ ਨਾਲ-ਨਾਲ ਸਮਾਜ ਲਈ ਵੀ ਇੱਕ ਬਹੁਤ ਵੱਡਾ ਘਾਟਾ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪਰਮਾਤਮਾ ਦੀ ਰਜ਼ਾ ਵਿੱਚ ਰਹਿਣ ਦਾ ਸੁਨੇਹਾ ਦਿੰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਹੋਈ ਨੇਕ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਰਹਿੰਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਾਕ-ਸਬੰਧੀਆਂ ਨੂੰ ਇਹ ਅਸਹਿਣਸ਼ੀਲ ਘਾਟਾ ਸਹਿਣ ਦੀ ਸ਼ਕਤੀ ਅਤੇ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਇਲਾਕੇ ਦੇ ਹੋਰ ਵੀ ਕਈ ਮੋਹਤਬਰ ਵਿਅਕਤੀਆਂ ਅਤੇ ਪਾਰਟੀ ਵਰਕਰਾਂ ਨੇ ਹਾਜ਼ਰੀ ਭਰ ਕੇ ਦੁਖੀ ਪਰਿਵਾਰ ਨਾਲ ਦੁੱਖ ਵੰਡਾਇਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleजोश, जुनून और जीत का संगम : 55 वीं राष्ट्रीय खेलकूद प्रतियोगिता के दूसरे दिन बालिकाओं  ने दिखाया दम |
Next articleਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀਆਂ ਨੁੱਕੜ ਮੀਟਿੰਗਾਂ ਨੇ ਧਾਰਿਆ ਰੈਲੀ ਦਾ ਰੂਪ; ਪਿੰਡ ਬਾਗੋਵਾਲ ਵਿਖੇ ਹੋਇਆ ਭਰਵਾਂ ਇਕੱਠ