HOME ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਨਵੇਂ ਬਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ...

ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਨਵੇਂ ਬਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਸਨਮਾਨ

1

ਜੇਤੂ ਉਮੀਦਵਾਰਾਂ ਨੂੰ ਜੋਨਾ ਦਾ ਇੰਚਾਰਜ ਲਗਾਇਆ

ਮੋਰਿੰਡਾ  (ਸਮਾਜ ਵੀਕਲੀ)  (ਸੁਖਵਿੰਦਰ ਸਿੰਘ ਹੈਪੀ)– ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਬਣੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਬਲਾਕ ਸ੍ਰੀ ਚਮਕੌਰ ਸਾਹਿਬ ਤੇ ਬਲਾਕ ਮੋਰਿੰਡਾ ਦੇ ਜੇਤੂ ਰਹੇ ਬਲਾਕ ਸੰਮਤੀ ਮੈਂਬਰਾਂ ਜਿਲਾ ਪਰਿਸ਼ਦ ਮੈਂਬਰਾਂ ਦਾ ਅੱਜ ਅਪਣੀ ਮੋਰਿੰਡਾ ਸਥਿਤ ਰਿਹਾਇਸ਼ ਤੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਇਸ ਮੋਕੇ ਹਲਕੇ ਦੇ ਪੰਚ, ਸਰਪੰਚ ਅਤੇ ਸ਼ਹਿਰਾਂ ਦੇ ਕੌਂਸਲਰ ਵੀ ਹਾਜ਼ਰ ਸਨ। ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਲੋਕਾਂ ਨੇ ਇੱਕ ਮੁੱਠ ਹੋ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ ਇਸੇ ਤਰ੍ਹਾਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਵੀ ਸ਼ਹਿਰੀ ਵੋਟਰ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਸਰਕਾਰ ਨੂੰ ਸਬਕ ਸਿਖਾਉਣਗੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਦਿੱਤੀਆਂ ਗਰਾਂਟਾਂ ਨਾਲ ਪਿਛਲੇ ਚਾਰ ਸਾਲ ਤੋਂ ਸ਼ਹਿਰਾਂ ਤੇ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਜਦਕਿ ਮੌਜੂਦਾ ਸਰਕਾਰ ਨੇ ਸ਼ਹਿਰਾਂ ਦੇ ਪਿੰਡਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਗਰਾਂਟ ਨਹੀਂ ਦਿੱਤੀ। ਇਹ ਸਰਕਾਰ ਸਿਰਫ ਆਪਣੇ ਮਸ਼ਹੂਰੀਆਂ ਅਤੇ ਫਲੈਕਸ ਬੋਰਡਾਂ ਤੇ ਆਪਣੀਆਂ ਫੋਟੋਆਂ ਲਗਾ ਕੇ ਸਰਕਾਰੀ ਖਜ਼ਾਨੇ ਨੂੰ ਖੋਰਾ ਲਾ ਰਹੀ ਹੈ। ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਪ੍ਰੈਸ ਦਾ ਵੱਡਾ ਯੋਗਦਾਨ ਹੁੰਦਾ ਪਰੰਤੂ ਇਸ ਸਰਕਾਰ ਦੇ ਵਿਰੁੱਧ ਬੋਲਣ ਵਾਲੇ ਪੱਤਰਕਾਰਾਂ ਵਿਰੁੱਧ ਵੀ ਪਰਚੇ ਦਰਜ ਕਰਵਾਏ ਜਾ ਰਹੇ ਹਨ। ਜੇਕਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਪੱਤਰਕਾਰਾਂ ਦੇ ਨਾਲ ਨਾਲ ਹਰ ਪ੍ਰਕਾਰ ਦੇ ਨਜਾਇਜ਼ ਪਰਚਿਆਂ ਨੂੰ ਰੱਦ ਕੀਤਾ ਜਾਵੇਗਾ । ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਬੇਲਾ ਜੋਨ ਤੋਂ ਸੁਲੱਖਣ ਸਿੰਘ, ਮੋਰਿੰਡਾ ਰੂਰਲ ਤੋਂ ਗੁਰਵਿੰਦਰ ਸਿੰਘ ਕਕਰਾਲੀ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮਾਵੀ,ਹਰਪਾਲ ਸਿੰਘ ਬਮਨਾੜਾ, ਹਰਮਿੰਦਰ ਸਿੰਘ ਲੱਕੀ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਬਲਾਕ ਸੰਮਤੀ ਮੈਂਬਰ ਪ੍ਰਿਤਪਾਲ ਸਿੰਘ ਓਇੰਦ ਨੇ ਵੀ ਸੰਬੋਧਨ ਕਰਦਿਆ 2027 ਵਿੱਚ ਕਾਂਗਰਸ ਪਾਰਟੀ ਦੀ ਜਿੱਤ ਲਈ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਲਾਕ ਸੰਮਤੀ ਦੇ ਜਿੱਤੇ ਹੋਏ ਸਾਰੇ ਉਮੀਦਵਾਰਾਂ ਨੂੰ ਆਪਣੇ ਆਪਣੇ ਸੰਮਤੀ ਅਧੀਨ ਆਉਂਦੇ ਪਿੰਡਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ । ਜਦਕਿ ਜ਼ਿਲ੍ਹਾ ਪਰਿਸ਼ਦ ਦੇ ਅਧੀਨ ਆਉਂਦੇ ਪਿੰਡਾਂ ਲਈ ਜਿੱਤੇ ਹੋਏ ਜਿਲਾ ਪਰਿਸ਼ਦ ਮੈਂਬਰਾ ਨੂੰ ਇੰਚਾਰਜ ਬਣਾਇਆ ਗਿਆ। ਉਹਨਾਂ ਕਿਹਾ ਕਿ ਨਿਯੁਕਤ ਕੀਤੇ ਗਏ ਇੰਚਾਰਜ ਕਮੇਟੀਆਂ ਦਾ ਗਠਨ ਕਰਕੇ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਣਜੋਧ ਸਿੰਘ ਖੱਟੜਾ, ਇਕਬਾਲ ਸਿੰਘ ਸਾਲਾਪੁਰ, ਠੇਕੇਦਾਰ ਬਲਵੀਰ ਸਿੰਘ ਲਾਲਾ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਹਰਜੀਤ ਸਿੰਘ ਸੋਢੀ, ਸੰਦੀਪ ਕੁਮਾਰ ਸੋਨੂ, ਕੌਂਸਲਰ ਰਾਜੇਸ਼ ਕੁਮਾਰ ਸਿਸੌਦਿਆ, ਕੌਂਸਲਰ ਰਕੇਸ਼ ਕੁਮਾਰ ਬੱਗਾ, ਇਕਬਾਲ ਸਿੰਘ ਡੂਮਛੇੜੀ, ਨਰਾਤਾ ਸਿੰਘ ਅਰਨੌਲੀ, ਮਹਿੰਦਰ ਸਿੰਘ ਢਿੱਲੋਂ, ਸੁਰਜੀਤ ਸਿੰਘ ਸਹੇੜੀ, ਖੁਸਹਾਲ ਸਿੰਘ ਦਤਾਰਪੁਰ, ਧਰਮਿੰਦਰ ਸਿੰਘ ,ਜਗਤਾਰ ਸਿੰਘ ਅਰਨੌਲੀ ਆਦਿ ਸੀਨੀਅਰ ਆਗੂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਚੌਮੁਨ ਹਿੰਸਾ ਤੋਂ ਬਾਅਦ ਬੁਲਡੋਜ਼ਰ ਕਾਰਵਾਈ, ਪੱਥਰਬਾਜ਼ਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ ਗਈਆਂ; 20 ਗੈਰ-ਕਾਨੂੰਨੀ ਬੁੱਚੜਖਾਨਿਆਂ ਵਿਰੁੱਧ ਵੀ ਕਾਰਵਾਈ
Next articleਸਰਕਾਰੀ ਕਰਮਚਾਰੀਆਂ ਲਈ ਖੁਸ਼ੀ ਦੀ ਗੱਲ ਹੈ, ਕਿਉਂਕਿ ਇਹ ਰਾਜ 8ਵੇਂ ਰਾਜ ਤਨਖਾਹ ਕਮਿਸ਼ਨ ਦਾ ਗਠਨ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਹੋਵੇਗਾ।