ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਐਮ ਪੀ ਜਲੰਧਰ ਚਰਨਜੀਤ ਸਿੰਘ ਚੰਨੀ ਵੱਲੋਂ 422 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਅੱਜ 40 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਗਏ। ਅੱਖਾਂ ਦੇ ਮਾਹਿਰ ਡਾਕਟਰ ਅਦਿਤੀਆ ਸ਼ਰਮਾ ਦੀ ਟੀਮ ਵਲੋਂ ਅਪ੍ਰੇਸ਼ਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੀਤੇ ਦਿਨੀਂ ਅੱਖਾਂ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਸੀ। ਜਿਸ ਵਿੱਚ ਆਪ੍ਰੇਸ਼ਨ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵਸਨੀਕਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਦੀ ਚੈਕਿੰਗ ਅਤੇ ਰੋਕਥਾਮ ਲਈ ਵੱਖ ਵੱਖ ਬਿਮਾਰੀਆ ਦੇ ਇਲਾਜ ਅਤੇ ਅਪ੍ਰੇਸ਼ਨ ਲਈ 2123 ਮਰੀਜ਼ ਚੁਣੇ ਗਏ ਸਨ। ਜਿਹਨਾਂ ਵਿੱਚੋ 422 ਮਰੀਜ਼ਾਂ ਨੂੰ ਅੱਖਾਂ ਦੇ ਆਪਰੇਸ਼ਨ ਕਰਵਾਉਣ ਲਈ ਚੁਣਿਆ ਗਿਆ। ਜਿਸ ਲਈ ਸ੍ਰੀ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ਤੋਂ ਰੋਜ਼ਾਨਾ 40-40 ਮਰੀਜ਼ਾਂ ਦੇ ਗਰੁੱਪ ਬਣਾ ਕੇ ਆਪਰੇਸ਼ਨ ਲਈ ਭੇਜੇ ਜਾ ਰਹੇ ਹਨ। ਦਫਤਰ ਸਕੱਤਰ ਜਗਤਾਰ ਸਿੰਘ ਅਰਨੌਲੀ ਨੇ ਦੱਸਿਆ ਕਿ ਅਪਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਨੂੰ ਰਹਿਣ ਸਹਿਣ, ਖਾਣ ਪੀਣ ਅਤੇ ਆਉਣ ਜਾਣ ਤੋਂ ਬਿਨਾਂ ਐਨਕਾਂ ਵੀ ਮੁਫਤ ਮੁਹਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਠੇਕੇਦਾਰ ਬਲਵੀਰ ਸਿੰਘ, ਦਫਤਰ ਇੰਚਾਰਜ ਜਗਤਾਰ ਸਿੰਘ ਅਰਨੋਲੀ ਅਤੇ ਗੁਰਪ੍ਰੀਤ ਸਿੰਘ ਧਨੌਰੀ ਆਦਿ ਵੀ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



