ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੇ ਹਾਸਲ ਕੀਤੀ ਪੀ. ਐੱਚ. ਡੀ. ਦੀ ਡਿਗਰੀ

ਚੰਡੀਗੜ੍ਹ, ਜਲੰਧਰ, ਅੱਪਰਾ (ਜੱਸੀ) (ਸਮਾਜ ਵੀਕਲੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਅੱਜ ਪੀ, ਐਚ, ਡੀ ਦੀ ਡਿਗਰੀ ਹਾਸਲ ਕਰ ਲਈ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 70ਵੀਂ ਕਾਨਵੋਕੇਸ਼ਨ ਦੌਰਾਨ ਮੁੱਖ ਮਹਿਮਾਨਾਂ ਤੇ ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਉਨਾਂ ਨੂੰ ਇਹ ਡਿਗਰੀ ਪ੍ਰਦਾਨ ਕੀਤੀ ਗਈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ, ਚਰਨਜੀਤ ਸਿੰਘ ਚੰਨੀ ਦੀ ਵਿੱਦਿਅਕ ਯੋਗਤਾ ਹੁਣ (BA + LLB + MA + MBA + PHD) ਹੋ ਗਈ ਹੈ। ਇਸ ਮੌਕੇ ਬੋਲਦਿਆਂ ਸ, ਚੰਨੀ ਨੇ ਕਿਹਾ ਕਿ ਵਿਅਕਤੀ ਨੂੰ ਹਰ ਸਮੇਂ ਸਿੱਖਦੇ ਤੇ ਆਪਣੇ ਜੀਵਨ ਵਿੱਚ ਅੱਗੇ ਵਧਦੇ ਰਹਿਣਾ ਚਾਹੀਦਾ ਹੈ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਸੀਂ ਕੈਦੀ ਹਾਂ
Next articleਸਰਕਾਰੀ ਮਿਡਲ ਸਕੂਲ ਖੈਰੂਲਾਪੁਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ