ਅਣਵੰਡੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕੇ. ਰੋਸੱਈਆ ਦਾ ਦੇਹਾਂਤ

ਹੈਦਰਾਬਾਦ (ਸਮਾਜ ਵੀਕਲੀ) : ਅਣਵੰਡੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਕੋਨੀਜੇਤੀ ਰੋਸੱਈਆ ਦਾ ਸ਼ਨਿੱਚਰਵਾਰ ਨੂੰ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਪਾਰਟੀ ਸੂਤਰਾਂ ਨੇ ਦੱਸਿਆ ਕਿ ਅੱਜ ਸਵੇਰੇ ਰੋਸੱਈਆ ਬਿਮਾਰ ਹੋ ਗਏ ਅਤੇ ਨਿੱਜੀ ਹਸਪਤਾਲ ਲਿਜਾਂਦਿਆਂ ਰਸਤੇ ਵਿੱਚ ਉਨ੍ਹਾਂ ਆਖ਼ਰੀ ਸਾਹ ਲਿਆ। ਉਹ 31 ਅਗਸਤ 2011 ਤੋਂ 30 ਅਗਸਤ 2016 ਤੱਕ ਤਾਮਿਲਨਾਡੂ ਦੇ ਰਾਜਪਾਲ ਵੀ ਰਹੇ ਸਨ। ਵਾਈ.ਐੱਸ. ਰਾਜਸ਼ੇਖਰ ਰੈਡੀ ਦੇ ਦੇਹਾਂਤ ਮਗਰੋਂ ਉਹ ਤਿੰਨ ਸਤਬੰਰ ਤੋਂ 25 ਨਵੰਬਰ ਤੱਕ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ। ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ, ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਅਤੇ ਤਿਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰੇਵੰਤ ਰੈਡੀ ਸਮੇਤ ਕਈ ਆਗੂਆਂ ਨੇ ਰੋਸਈਆ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਜਰਾਤ: ਜ਼ਿੰਬਾਬਵੇ ਤੋਂ ਪਰਤਿਆ ਬਜ਼ੁਰਗ ਓਮੀਕਰੋਨ ਤੋਂ ਪੀੜਤ
Next articleਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਜਾਰੀ