
ਬਲਾਚੌਰ (ਸਮਾਜ ਵੀਕਲੀ) ( ਜਤਿੰਦਰਪਾਲ ਸਿੰਘ ਕਲੇਰ) – ਸਿਆਸੀ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਮਰੀਕਾ ਵਰਗੇ ਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਸੰਤ ਬਾਬਾ ਦਲਜੀਤ ਸਿੰਘ ਸ਼ਿਕਾਗੋ (ਖਾਲਸਾ ਫਾਰਮ ਬਲਾਚੌਰ ਵਾਲਿਆਂ) ਦਾ ਹੋਟਲ ਸ਼ਿਵਾਲਿਕ ਬਲਾਚੌਰ ਵਿੱਖੇ ਸੇਠੀ ਸਰਪੰਚ ਥੋਪੀਆ ਜਿਹੜੇ ਅੱਜ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲਦੀ ਵਰਕਿੰਗ ਕਮੇਟੀ ਮੈਂਬਰ ਵੀ ਹਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੂਬਾਈ ਡੇਲੀਗੇਟ ਸੁਰਜੀਤ ਸਿੰਘ ਦੋਭਾਲੀ, ਚੌਧਰੀ ਰੇਸ਼ਮ ਕੁਮਾਰ, ਐਡਵੋਕੇਟ ਅੰਮਿ੍ਤਪਾਲ ਸਿੰਘ ਖਾਲਸਾ ਤੇ ਹੋਰ ਹਾਜਿਰ ਸਨ |ਇਸ ਮੌਕੇ ਸੇਠੀ ਸਰਪੰਚ ਥੋਪੀਆ ਨੇ ਦੋਨਾਂ ਸ਼ਖਸ਼ੀਅਤਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਸੰਬਧੀ ਜਾਣਕਾਰੀ ਦਿੰਦਿਆਂ ਸ਼ਲਾਘਾ ਕੀਤੀ | ਸਨਮਾਨ ਸਮਾਰੋਹ ਤੋਂ ਬਾਅਦ ਸਮਾਰੋਹ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਤਰਨਤਾਰਨ ਜਿਮਨੀ ਚੋਣ ਦੀ ਗੱਲ ਕਰਦਿਆ ਕਿਹਾ ਕਿ ਜਿਹੜਾ ਵੀ ਵਿਆਕਤੀ ਆਗੂ ਪੰਥ, ਪੰਜਾਬ ਦੇ ਮੁੱਦਿਆ ਦੀ ਗੱਲ ਕਰਦਾ ਹੈ, ਅਤੇ ਮਨੁੱਖੀ ਕਰਦਾ ਕੀਮਤਾਂ ਲਈ ਬਿਨਾਂ ਨਿੱਜੀ ਗਰਜ ਲੜਾਈ ਲੜਦਾ ਹੈ,ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਦਾ ਸਾਥ ਦਿੰਦੇ ਹਨ ਅਤੇ ਦਿੰਦੇ ਰਹਿਣਗੇ |ਉਨ੍ਹਾਂ ਕਿਹਾ ਕਿ ਭਾਈ ਸੰਦੀਪ ਸਿੰਘ ਸੰਨੀ ਦੇ ਭਰਾ ਭਾਈ ਮਨਦੀਪ ਸਿੰਘ ਜਿਹੜੇ ਤਰਨਤਾਰਨ ਉੱਪ ਚੋਣ ਲਈ ਉਮੀਦਵਾਰ ਹਨ,ਸਾਰੇ ਪੰਥਕ ਦਰਦੀਆਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ, ਅਤੇ ਬੜੀ ਲਹਿਰ ਭਾਈ ਮਨਦੀਪ ਸਿੰਘ ਦੇ ਹੱਕ ਵਿੱਚ ਚੱਲ ਰਹੀ ਹੈ |ਜੱਦੋਂ ਧਰਮੀ ਫੌਜੀ ਪਰਿਵਾਰ ਨਾਲ ਸੰਬਧਤ ਉਮੀਦਵਾਰ ਪਿ੍ੰਸੀਪਲ ਰੰਧਾਵਾ ਜਿਹੜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਹਨ ਸੰਬਧੀ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਧਰਮੀ ਫੌਜੀਆਂ ਦੀ ਕੁਰਬਾਨੀ ਬਹੁਤ ਵੱਡੀ ਹੈ ਅਤੇ ਅਸੀਂ ਉਸਦਾ ਸਤਿਕਾਰ ਕਰਦੇ ਹਨ, ਉਨ੍ਹਾਂ ਬੀਬੀ ਰੰਧਾਵਾ ਨੂੰ ਅਪੀਲ ਕੀਤੀ ਕਿ ਉਹ ਭਾਈ ਮਨਦੀਪ ਸਿੰਘ ਦਾ ਸਾਥ ਦੇਣ |ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੇ ਤੰਜ ਕਸਦਿਆ ਕਿਹਾ ਕਿ ਮਾਨ ਸਰਕਾਰ ਹਰ ਫਰੰਟ ਤੇ ਬੁਰੀ ਤਾਂ ਫੇਲ ਹੋਈ ਹੈ |


