ਨਵਾਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜੁਝਾਰ ਸਿੰਘ ਸੇਠੀ ਦੀ ਮਾਤਾ ਸਵਰਗੀ ਬੀਬੀ ਬਲਵੀਰ ਕੌਰ ਜੋ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਹਨਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ, ਗੁਰਬਾਣੀ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਪਿੰਡ ਭਰਥਲਾ ਵਿਖ਼ੇ ਕੀਤੀ ਗਈ। ਸਮਾਗਮ ਦੌਰਾਨ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਿਆਸੀ ਸ਼ਖਸੀਅਤਾਂ ਨੇ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ, ਪਿੰਡ ਭਰਥਲਾ ਵਿਖੇ ਗੁਰਬਾਣੀ ਕੀਰਤਨ ਉਪਰੰਤ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਮਾਂ ਦਾ ਰੁਤਬਾ ਸੰਸਾਰ ਵਿੱਚ ਸਭ ਤੋਂ ਉੱਚਾ ਹੁੰਦਾ ਹੈ। ਮਾਂ ਆਪਣੇ ਬੱਚਿਆਂ ਲਈ ਹਰ ਤਰ੍ਹਾਂ ਦਾ ਦੁੱਖ ਸਹਾਰ ਕੇ ਉਨ੍ਹਾਂ ਦੀ ਪਰਵਰਿਸ਼ ਕਰਦੀ ਹੈ ਅਤੇ ਮਾਂ ਦਾ ਵਿਛੋੜਾ ਜੀਵਨ ਦਾ ਸਭ ਤੋਂ ਵੱਡਾ ਦੁੱਖ ਹੁੰਦਾ ਹੈ।ਇਸ ਮੌਕੇ ਗੁਰਬਖਸ਼ ਸਿੰਘ ਖਾਲਸਾ, ਮੈਂਬਰ ਐੱਸ.ਜੀ.ਪੀ.ਸੀ. ਅਤੇ ਮੁੱਖ ਬੁਲਾਰੇ ਨੇ ਕਿਹਾ ਕਿ ਮਾਂ ਦਾ ਸਥਾਨ ਕੋਈ ਵੀ ਨਹੀਂ ਲੈ ਸਕਦਾ ਅਤੇ ਉਸ ਦੀ ਮਮਤਾ ਸਦਾ ਯਾਦ ਰਹਿੰਦੀ ਹੈ। ਅਸ਼ੋਕ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਰਿਵਾਰ ਦੀ ਨੀਂਹ ਮਾਂ ਹੁੰਦੀ ਹੈ ਅਤੇ ਉਸ ਦਾ ਸਨੇਹ ਪਰਿਵਾਰ ਨੂੰ ਜੋੜ ਕੇ ਰੱਖਦਾ ਹੈ।ਇਸ ਮੌਕੇ ਬ੍ਰਿਗੇਡੀਅਰ ਰਾਜ ਕੁਮਾਰ ਅਤੇ ਰਿਟਾਇਰਡ ਡੀ.ਐੱਸ.ਪੀ. ਸਤਨਾਮ ਸਿੰਘ ਰਾਜੂ ਮਾਜਰਾ ਨੇ ਵੀ ਸਵਰਗੀ ਬੀਬੀ ਬਲਵੀਰ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭਾਵੇਂ “ਮਾਂ” ਸ਼ਬਦ ਛੋਟਾ ਹੈ, ਪਰ ਇਸ ਦਾ ਮਹੱਤਵ ਬਹੁਤ ਵਿਸ਼ਾਲ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਪਿਆਰ, ਤਿਆਗ ਅਤੇ ਅਸੀਸ ਸਦਾ ਬੱਚਿਆਂ ਦੇ ਜੀਵਨ ਦਾ ਸਭ ਤੋਂ ਵੱਡਾ ਸਹਾਰਾ ਬਣੇ ਰਹਿੰਦੇ ਹਨ। ਇਸ ਮੌਕੇ ਤਰਲੋਚਨ ਸਿੰਘ ਰੱਕੜ ਨੇ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ, ਇਸ ਸਮਾਗਮ ਦੌਰਾਨ ਅਵਤਾਰ ਸਿੰਘ ਭੋਲਾ ਨੀਲੇਵਾੜੇ, ਮਾਸਟਰ ਨਿਰਮਲ ਸਿੰਘ, ਕਮਲ ਬਾਂਠ ਨੀਲੇਵਾੜੇ, ਬਗੀਚਾ ਸਿੰਘ ਰੱਕੜ, ਨੰਬਰਦਾਰ ਭਗਤ ਸਿੰਘ, ਚਰਨਜੀਤ ਸਿੰਘ ਕਿਸ਼ਨਪੁਰ,ਹਰਕੰਵਲ ਸਿੰਘ ਕੌਲਗੜ੍ਹ, ਅਜਮੇਰ ਸਿੰਘ ਰੱਕੜ, ਜਗਜੀਤ ਸਿੰਘ ਗਿੱਲ, ਸੁਖਦੇਵ ਸਿੰਘ ਬਿੱਟੂ, ਦਲਜੀਤ ਸਿੰਘ ਮਾਣੇਵਾਲ, ਮਨਜਿੰਦਰ ਸਿੰਘ ਗਿੱਲ, ਸੋਹਣ ਸਿੰਘ, ਸਤਨਾਮ ਸਿੰਘ ਸਹੋਤਾ, ਹਰਦੀਪ ਸਿੰਘ ਕਲਮ ਗਹੂੰਣ, ਹਰਭਜਨ ਸਿੰਘ ਹੀਰ, ਪ੍ਰਧਾਨ ਟਰੱਕ ਯੂਨੀਅਨ ਸ਼ਾਮਾ ਮਹਿਰ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਸਖਸ਼ੀਅਤਾਂ ਹਾਜ਼ਰ ਸਨ। ਸਟੇਜ ਸਕੱਤਰ ਦੀ ਜਿੰਮੇਵਾਰੀ ਸੁਰਜੀਤ ਸਿੰਘ ਦੋਭਾਲੀ ਨੇ ਨਿਭਾਈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




