HOME ਸਾਬਕਾ ਮੰਤਰੀ ਮਜੀਠੀਆ ਨੂੰ ਜ਼ਮਾਨਤ ਮਿਲਣ ਕਾਰਨ ਮਾਨ ਸਰਕਾਰ ਦੇ ਝੂਠੇ ਦਾਅਵਿਆਂ...

ਸਾਬਕਾ ਮੰਤਰੀ ਮਜੀਠੀਆ ਨੂੰ ਜ਼ਮਾਨਤ ਮਿਲਣ ਕਾਰਨ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਅੰਤ ਹੋਇਆ ਹੈ : ਬਾਵਾ ਰਾਏਕੋਟ

4

ਰਾਏਕੋਟ,  (ਸਮਾਜ ਵੀਕਲੀ)   (ਗੁਰਭਿੰਦਰ ਗੁਰੀ ) : ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਕੁਮਾਰ ਬਾਵਾ ਰਾਏਕੋਟ ਅਤੇ ਦੇਵ ਆਸੀਸ ਪ੍ਰਧਾਨ ਯੂਥ ਅਕਾਲੀ ਦਲ ਜਿਲ੍ਹਾ ਮੋਗਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਕੇ ਜਮਾਨਤ ਮਿਲਣ ਦੀ ਵਧਾਈ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਵਾ ਰਾਏਕੋਟ ਨੇ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਪ ਸਰਕਾਰ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਕੀਤੇ ਝੂਠੇ ਮੁਕੱਦਮੇ ‘ਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਸਿਆਸੀ ਫਿਜ਼ਾ ਬਦਲ ਗਈ ਹੈ, ਵੱਡੀ ਗਿਣਤੀ ‘ਚ ਜਿੱਥੇ ਅਕਾਲੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ, ਉੱਥੇ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਅੰਤ ਹੋਇਆ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਬਦਲੇ ਦੀ ਭਾਵਨਾ ਨਾਲ ਆਮਦਨ ਤੋਂ ਵੱਧ ਜਾਇਦਾਦ ਦਾ ਝੂਠਾ ਪਰਚਾ ਦਰਜ ਕੀਤਾ ਗਿਆ ਸੀ।ਜੋ ਬਿਕਰਮ ਸਿੰਘ ਮਜੀਠੀਆ ਦੇ ਦ੍ਰਿੜ ਇਰਾਦਿਆਂ ਨੂੰ ਤੋੜ ਨਹੀਂ ਸਕਿਆ।ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਤੇ ਵਰਕਰ ਹਮੇਸ਼ਾਂ ਸਾਬਕਾ ਮੰਤਰੀ ਮਜੀਠੀਆ ਨਾਲ ਚਟਾਂਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਲੋਕਪ੍ਰਿਯ ਆਗੂ ਹਨ, ਜੋ ਬਿਨਾਂ ਕਿਸੇ ਡਰ ਭੈਅ ਲੋਕ ਹਿੱਤ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਰਹੇ ਹਨ, ਇਹੀ ਕਾਰਨ ਹੈ ਕਿ ਆਪ ਸਰਕਾਰ ਨੇ ਉਨ੍ਹਾਂ ਦੀ ਅਵਾਜ਼ ਨੂੰ ਬੰਦ ਕਰਨ ਦੇ ਇਰਾਦੇ ਤਹਿਤ ਹੀ ਝੂਠਾ ਪਰਚਾ ਦਰਜ ਕੀਤਾ ਗਿਆ ਸੀ।ਬਾਵਾ ਰਾਏਕੋਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਹਮੇਸ਼ਾਂ ਲੜਦਾ ਆਇਆ ਹੈ ਅਤੇ ਲੜਦਾ ਰਹੇਗਾ।ਇਸ ਮੌਕੇ ਹਨੀ ਰਾਏਕੋਟ, ਹਰਸ ਜੁਨੇਜਾ, ਸਾਜਨ ਕਾਲੜਾ, ਜਸਪ੍ਰੀਤ ਸਿੰਘ ਜੱਸੀ ਆਦਿ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article*22ਵਾਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਇੱਕ ਯਾਦਗਾਰੀ ਸਮਾਗਮ ਹੋਵੇਗਾ- ਮੱਕੜ, ਭਾਟੀਆ*
Next articleਥੈਲੇਸੀਮੀਆ ਬੱਚਿਆਂ ਲਈ ਜੀ.ਐਨ.ਈ ਕਾਲਜ ਵਿਖੇ ਖੂਨਦਾਨ ਕੈਂਪ ਲਾਇਆ