ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੂੰ ਵੱਡੀ ਜਿੰਮੇਵਾਰੀ ਸੌਪੀ ਗਈ ਹੈ। ਜਿਸ ਨਾਲ ਨਵਾਂਸ਼ਹਿਰ ਦੇ ਕਾਂਗਰਸੀ ਖੇਮੇ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਪੱਤਰ ਮੁਤਾਬਕ, ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੂੰ ਇੱਕ ਬਹੁਤ ਹੀ ਵੱਕਾਰੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਹਾਈਕਮਾਂਡ ਨੇ ਓਨਾ ਉੱਪਰ ਵੱਡਾ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿੰਗ ਦਾ ਸੂਬਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵੱਲੋਂ ਜਾਰੀ ਪੱਤਰ ਅਨੁਸਾਰ, ਕਾਂਗਰਸ ਪ੍ਰਧਾਨ ਨੇ ਅੰਗਦ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਪੰਜਾਬ ਕਾਂਗਰਸ ਦੇ ਓ.ਬੀ.ਸੀ. ਵਿੰਗ ਦਾ ਚੇਅਰਮੈਨ ਲਗਾਉਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਕਾਂਗਰਸ ਪਾਰਟੀ ਵੱਲੋਂ ਇਹ ਸਾਫ਼ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਅੰਗਦ ਸਿੰਘ ਸੈਣੀ ਦੇ ਲੰਬੇ ਸਿਆਸੀ ਤਜਰਬੇ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੇ ਸਮਰਪਣ ‘ਤੇ ਪੂਰਾ ਭਰੋਸਾ ਹੈ। ਇਸ ਨਿਯੁਕਤੀ ਤੋਂ ਬਾਅਦ ਜਿੱਥੇ ਪੰਜਾਬ ਕਾਂਗਰਸ ਦੇ ਓ.ਬੀ.ਸੀ. ਵਿੰਗ ਨੂੰ ਇੱਕ ਨਵੀਂ ਮਜ਼ਬੂਤੀ ਮਿਲੇਗੀ, ਉੱਥੇ ਹੀ ਨਵਾਂਸ਼ਹਿਰ ਹਲਕੇ ਦੇ ਸਮਰਥਕਾਂ ਵੱਲੋਂ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਇਲਾਕੇ ਲਈ ਇੱਕ ਵੱਡੀ ਸਿਆਸੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



