ਕੈਂਟ ਹਲਕੇ ਤੋਂ ਸਾਬਕਾ ਵਿਧਾਇਕ ਬਰਾੜ ਅਕਾਲੀ ਦਲ ਬਾਦਲ ਗਰੁੱਪ ‘ਚ ਸ਼ਾਮਲ

ਫਾਈਲ ਫੋਟੋ

(ਸਮਾਜ ਵੀਕਲੀ)

ਜਲੰਧਰ, (ਦੀਦਾਵਰ)- ਕੈਂਟ ਹਲਕੇ ਦੇ ਸਾਬਕਾ ਵਿਧਾਇਕ ਤੇ ਪੰਜਾਬ ਜਲ ਸਰੋਤ ਪ੍ਰਬੰਧ ਤੇ ਵਿਕਾਸ ਨਿਗਮ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਵਿਚ ਕਾਂਗਰਸ ਛੱਡ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਰਹੇ ਹਨ। ਜਗਬੀਰ ਬਰਾੜ ਦੇ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਪਿਛਲੇ ਕਈ ਦਿਨਾਂ ਤੋਂ ਲਾਈਆਂ ਜਾ ਰਹੀਆਂ ਹਨ। ਇੱਥੇ ਦੱਸਣਯੋਗ ਹੈ ਕਿ ਜਗਬੀਰ ਨੇ 2007 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਵਜੋਂ ਜਲੰਧਰ ਕੈਂਟ ਹਲਕੇ ਤੋਂ ਜਿੱਤ ਹਾਸਲ ਕੀਤੀ ਸੀ ਪਰ 2012 ਦੀਆਂ ਚੋਣਾਂ ਵਿਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਅਕਾਲੀ ਦਲ ਛੱਡਣ ਕਰਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ ਅਤੇ ਅਕਾਲੀ ਦਲ ਦੇ ਉਮੀਦਵਾਰ ਪਰਗਟ ਸਿੰਘ ਕੋਲੋਂ ਹਾਰ ਗਏ ਸਨ। 2017 ਪਰਗਟ ਸਿੰਘ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੈਂਟ ਹਲਕੇ ਤੋਂ ਟਿਕਟ ਨਹੀਂ ਮਿਲੀ ਸੀ ਤੇ ਉਨ੍ਹਾਂ ਨਕੋਦਰ ਹਲਕੇ ਤੋਂ ਚੋਣ ਲੜੀ ਸੀ ਪਰ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾ ਵਡਾਲਾ ਤੋਂ ਹਾਰ ਗਏ ਸਨ। ਉਨ੍ਹਾਂ ਨੂੰ ਕਾਂਗਰਸ ਨੇ ਨਕੋਦਰ ਹਲਕੇ ਦਾ ਇੰਚਾਰਜ ਲਾਇਆ ਹੋਇਆ ਹੈ ਪਰ ਉਹ ਜਲੰਧਰ ਕੈਂਟ ਤੋਂ ਚੋਣ ਲੜਨ ਦੇ ਚਾਹਵਾਨ ਹਨ। ਇੱਥੇ ਵੀ ਦੱਸਣਯੋਗ ਹੈ ਕਿ ਜਗਬੀਰ ਬਰਾੜ ਕੈਪਟਨ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮੇ ਦੇ ਪੁੱਤਰ ਹਨ ਅਤੇ ਮਨਪ੍ਰੀਤ ਵੱਲੋਂ ਅਕਾਲੀ ਦਲ ਬਾਦਲ ਛੱਡਣ ਦੇ ਨਾਲ ਹੀ ਉਨ੍ਹਾਂ ਵੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਪਿਛਲੇ ਕਈ ਦਿਨਾਂ ਤੋਂ ਬਰਾੜ ਦੇ ਅਕਾਲੀ ਦਲ ਬਾਦਲ ਵਿਚ ਜਾਣ ਦੇ ਚਰਚੇ ਚੱਲ ਰਹੇ ਸਨ। ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਜਲੰਧਰ ਪੁੱਜੀ ਹਨ। ਇਸ ਸਬੰਧੀ ਜਦੋਂ ਜਗਬੀਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਮੋਬਾਈਲ ਬੰਦ ਸੀ।

Previous articleਗਿਆਨਦੀਪ ਸਾਹਿਤ ਸਾਧਨਾ ਮੰਚ (ਰਜਿ:) ਪਟਿਆਲਾ ਵੱਲੋਂ ਪੁਸਤਕ “ਮਹਿਕਦੇ ਗੀਤ” ਲੋਕ-ਅਰਪਣ
Next articleIndia register their third-ever Test win at Lord’s