ਸਾਬਕਾ ਵਿਧਾਇਕ ਧੀਮਾਨ ਨੂੰ ਪਾਰਟੀ ’ਚੋਂ ਕੱਢਿਆ

(ਸਮਾਜ ਵੀਕਲੀ):  ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਅਨੁਸ਼ਾਸਨ ਕਾਇਮ ਰੱਖਣ ਲਈ ਅੱਜ ਪਾਰਟੀ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੀ ਮੁੱਢਲੀ ਮੈਂਬਰਸ਼ਿਪ ਖ਼ਾਰਜ ਕਰਦਿਆਂ ਪਾਰਟੀ ’ਚੋਂ ਕੱਢ ਦਿੱਤਾ ਹੈ। ਧੀਮਾਨ ਨੇ ਵੜਿੰਗ ਨੂੰ ਮੌਕਾਪ੍ਰਸਤ ਦੱਸਿਆ ਸੀ ਅਤੇ ਬਾਦਲਾਂ ਅੱਗੇ ਝੁਕਣ ਦੇ ਦੋਸ਼ ਲਾਏ ਸਨ। ਉਨ੍ਹਾਂ ਕਾਂਗਰਸ ਬਚਾਉਣ ਲਈ ਨਵਜੋਤ ਸਿੱਧੂ ਨੂੰ ਕਮਾਨ ਦੇਣ ਦੀ ਗੱਲ ਆਖੀ ਸੀ। ਇਸੇ ਦੌਰਾਨ ਨਵਜੋਤ ਸਿੱਧੂ ਦੇ ਸਾਬਕਾ ਸਲਾਹਕਾਰ ਸੁਰਿੰਦਰ ਡੱਲਾ ਨੇ ਵੀ ਕਿਹਾ ਕਿ ਪ੍ਰਧਾਨਗੀ ਦੀ ਚੋਣ ਵੋਟਾਂ ਜ਼ਰੀਏ ਹੋਣੀ ਚਾਹੀਦੀ ਹੈ।

Previous articleਆਂਧਰਾ ਪ੍ਰਦੇਸ਼ ਕੈਬਨਿਟ ਦਾ ਪੁਨਰਗਠਨ, 25 ਮੰਤਰੀਆਂ ਨੇ ਸਹੁੰ ਚੁੱਕੀ
Next articleCongress’ disciplinary panel meets to decide on Jakhar, Thomas