ਸਾਬਕਾ ਵਿਧਾਇਕ ਸਿੰਗਲਾ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ

ਬਠਿੰਡਾ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਮੌਜੂਦਾ ਵਿਧਾਨ ਸਭਾ ਲਈ ਚੋਣ ਲੜਨ ਵਾਲੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਅਕਾਲੀ ਦਲ ਨੂੰ ਅੱਜ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਬਠਿੰਡਾ ਵਿੱਚ ਪ੍ਰੈੱਸ ਕਾਨਫ਼ਰੰਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲੇ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਬਠਿੰਡਾ ਸ਼ਹਿਰੀ ਸੀਟ ’ਤੇ ਅਕਾਲੀ ਦਲ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੀ ਮਦਦ ਕੀਤੀ ਗਈ ਹੈ। ਸ੍ਰੀ ਸਿੰਗਲਾ ਨੇ ਪੱਕੇ ਸਬੂਤ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਸੁਖਬੀਰ ਨੂੰ ਕਿਹਾ ਸੀ ਕਿ ਹਲਕੇ ਵਿੱਚ ਗੱਲ ਚੱਲੀ ਹੋਈ ਹੈ ਕਿ ਅਕਾਲੀ ਦਲ ਮਨਪ੍ਰੀਤ ਬਾਦਲ ਦੀ ਮਦਦ ਕਰ ਰਿਹਾ ਹੈ ਪਰ ਉਨ੍ਹਾਂ ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਬਾਰੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਸ਼ਿਕਾਇਤ ਕੀਤੀ ਸੀ ਪਰ ਕੋਈ ਸੁਣਵਾਈ ਨਾ ਹੋਣ ਕਾਰਨ ਸ਼ਹਿਰੀ ਵੋਟਰਾਂ ਨੇ ਅਕਾਲੀ ਦਲ ਦੀ ਬਜਾਏ ਆਮ ਆਦਮੀ ਪਾਰਟੀ ਨੂੰ ਵੋਟਾਂ ਦਿੱਤੀਆਂ, ਜਿਸ ਕਾਰਨ ਉਹ ਚੋਣ ਹਾਰ ਗਏ। ਸ੍ਰੀ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਪਾਰਟੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਤੇ ਸ਼ਹਿਰੀ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਭਵਿੱਖ ਬਾਰੇ ਕੋਈ ਵੱਡਾ ਫ਼ੈਸਲਾ ਲੈਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਧੂ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ
Next article‘ਜੀ-23’ ਆਗੂਆਂ ਵੱਲੋਂ ਨਵੇਂ ਲੀਡਰਸ਼ਿਪ ਮਾਡਲ ਦੀ ਲੋੜ ’ਤੇ ਜ਼ੋਰ