ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ

ਮੁਹਾਲੀ (ਸਮਾਜ ਵੀਕਲੀ):  ਆਜ਼ਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਆਪਣੀ ਚੁੱਪੀ ਤੋੜਦੇ ਹੋਏ ਅੱਜ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਹ ਮੁਹਾਲੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਵਿਧਾਨ ਸਭਾ ਚੋਣ ਲੜ ਸਕਦੇ ਹਨ। ਉਨ੍ਹਾਂ ਨਾਲ ਕਈ ਆਜ਼ਾਦ ਕੌਂਸਲਰ ਅਤੇ ਸਾਬਕਾ ਕੌਂਸਲਰਾਂ ਤੋਂ ਇਲਾਵਾ ਸ਼ਹਿਰ ਦੇ ਕਈ ਪਤਵੰਤਿਆਂ ਨੇ ਵੀ ਅੱਜ ਆਪਣੇ ਹੱਥ ਵਿੱਚ ਝਾੜੂ ਫੜ ਲਿਆ ਹੈ। ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਕੁਲਵੰਤ ਸਿੰਘ ਤੇ ਸਾਥੀਆਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ।

‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਜ਼ਾਦ ਕੌਂਸਲਰਾਂ ਵਿੱਚ ਉਨ੍ਹਾਂ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ, ਸੁਖਦੇਵ ਸਿੰਘ ਪਟਵਾਰੀ, ਕਰਮਜੀਤ ਕੌਰ ਮਟੌਰ, ਅਰੁਣਾ ਵਸ਼ਿਸ਼ਟ, ਰਮਨਪ੍ਰੀਤ ਕੌਰ ਕੁੰਭੜਾ, ਰਵਿੰਦਰ ਸਿੰਘ ਪਹਿਲਵਾਨ ਅਤੇ ਸਾਬਕਾ ਕੌਂਸਲਰਾਂ ਵਿੱਚ ਫੂਲਰਾਜ ਸਿੰਘ, ਪਰਮਜੀਤ ਸਿੰਘ ਕਾਹਲੋਂ, ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਸੁਖਵਿੰਦਰ ਸਿੰਘ ਬਰਨਾਲਾ, ਸੁਰਿੰਦਰ ਸਿੰਘ ਰੋਡਾ, ਓਪਿੰਦਰ ਪ੍ਰੀਤ ਕੌਰ, ਕਮਲਜੀਤ ਕੌਰ ਸੋਹਾਣਾ, ਜਸਵੀਰ ਕੌਰ ਅੱਤਲੀ, ਮਨਜੀਤ ਕੌਰ ਅਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਸਮਾਜ ਸੇਵੀ ਹਰਬਿੰਦਰ ਸਿੰਘ ਸੈਣੀ, ਜਸਪਾਲ ਸਿੰਘ ਮਟੌਰ, ਰਾਜੀਵ ਵਸ਼ਿਸ਼ਟ, ਅਰਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਭੜਾ ਅਤੇ ਹੋਰ ਸ਼ਾਮਲ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣ ਲੜਨ ਦਾ ਐਲਾਨ ਕਰਨ ਵਾਲੇ ਪੰਜਾਬ ਦੇ ਕਿਸਾਨ ਆਗੂਆਂ ਲਈ ਪ੍ਰਚਾਰ ਨਹੀਂ ਕਰਾਂਗਾ: ਟਿਕੈਤ
Next articleਹਿਮਾਚਲ ਦੀ ਜਨਤਾ ਦੂਹਰੇ ਇੰਜਣ ਵਾਲੀ ਸਰਕਾਰ ਦੀਆਂ ਉਪਲਬਧੀਆਂ ਤੋਂ ਸੰਤੁਸ਼ਟ: ਮੋਦੀ