*ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅੱਪਰਾ ਦੀ ਸਾਬਕਾ ਪੰਚਾਇਤ ਮੈਂਬਰ ਬੀਬੀ ਬਲਵੀਰ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਅਵਤਾਰ ਸਿੰਘ (ਦੋਧੀ) ਦੀ ਸੰਖੇਪ ਬਿਮਾਰੀ ਕਾਰਣ ਬੇਵਕਤੀ ਮੌਤ ਹੋ ਗਈ। ਉਨਾਂ ਦੀ ਇਸ ਬੇਵਕਤੀ ਮੌਤ ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਨੰਬਰਦਾਰਾਂ, ਪੰਚਾਂ ਸਰਪੰਚਾਂ ਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਤੇ ਆਗੂ ਸੋਮ ਪਾਲ ਮੈਂਗੜਾ ਨੇ ਦੱਸਿਆ ਕਿ ਅਵਤਾਰ ਸਿੰਘ ਦੋਧੀ ਨਮਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਮਿਤੀ 27 ਮਈ ਦਿਨ ਬੁੱਧਵਾਰ ਨੂੰ ਡੇਰਾ ਸੰਤ ਟਹਿਲ ਦਾਸ ਜੀ ਸੰਤ ਸਤਿਨਾਮ ਚੌਂਕ (ਸਮਰਾੜੀ ਚੌਂਕ) ਅੱਪਰਾ ਵਿਖੇ ਦੁਪਹਿਰ 12 ਤੋਂ ਲੈ ਕੇ 1 ਵਜੇ ਤੱਕ ਹੋਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



