ਬੰਗਲੁਰੂ (ਸਮਾਜ ਵੀਕਲੀ): ਬੰਗਲੁਰੂ ਪੁਲੀਸ ਦੇ ਸਾਬਕਾ ਕਮਿਸ਼ਨਰ ਭਾਸਕਰ ਰਾਓ ਜੋ ਕਿ ਹਾਲ ਹੀ ਵਿਚ ‘ਆਪ’ ’ਚ ਸ਼ਾਮਲ ਹੋਏ ਸਨ, ਨੇ ਅੱਜ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਉਤੇ ਛਾਪੇ ਮਾਰੇ ਜਾ ਸਕਦੇ ਹਨ, ਤੇ ਕੇਸ ਵੀ ਦਰਜ ਹੋ ਸਕਦੇ ਹਨ। ਰਾਓ ਨੇ ਕਿਹਾ ਕਿ ਉਹ ਇਸ ਸਭ ਦਾ ਸਾਹਮਣਾ ਕਰਨ ਲਈ ਤਿਆਰ ਹਨ। ਸਾਬਕਾ ਕਮਿਸ਼ਨਰ ਨੇ ਕਿਹਾ ਕਿ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਵੀ ਅਜਿਹੀਆਂ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਰਾਓ ਨੇ ਕਿਹਾ ਕਿ ਉਨ੍ਹਾਂ ਕਰਨਾਟਕ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਅਹਿਦ ਕੀਤਾ ਹੈ। ਪੁਲੀਸ ਵਿਭਾਗ ਵਿਚ ਭ੍ਰਿਸ਼ਟਾਚਾਰ ਬਾਰੇ ਗੱਲ ਕਰਦਿਆਂ ਰਾਓ ਨੇ ਕਿਹਾ ਕਿ ਆਪਣੀ ਪਸੰਦ ਦਾ ਇਕ ਵੀ ਅਧਿਕਾਰੀ ਨਿਯੁਕਤ ਕਰਨ ਦਾ ਉਨ੍ਹਾਂ ਨੂੰ ਅਧਿਕਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਕਰਨਾਟਕ ਵਿਚ ਬਹੁਤ ਭ੍ਰਿਸ਼ਟਾਚਾਰ ਹੈ ਤੇ ਅਧਿਕਾਰੀਆਂ ਨੂੰ ਪੋਸਟਿੰਗ ਲਈ ਕਰੋੜਾਂ ਰੁਪਏ ਦੇਣੇ ਪੈਂਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly