ਸ਼੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ਆਸਰਾ ਫਾਊਂਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਨਵੀਨ ਕੁਮਾਰ ਦੇ ਜਨਮ ਦਿਨ ਮੌਕੇ ਉਹਨਾਂ ਦੇ ਗ੍ਰਹਿ ਵਿਖੇ ਫਲਦਾਰ ਬੂਟੇ ਲਗਾਏ ਗਏ। ਜਿਸ ਵਿੱਚ ਵੱਖ-ਵੱਖ ਤਰਾਂ ਦੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਆਸਰਾ ਫਾਊਂਡੇਸ਼ਨ ਸ਼੍ਰੀ ਅਨੰਦਪੁਰ ਸਾਹਿਬ ਪਿਛਲੇ ਤਿੰਨ ਸਾਲਾਂ ਤੋਂ ਇਲਾਕੇ ਵਿੱਚ ਵਾਤਾਵਰਣ ਦੀ ਸਾਂਭ – ਸੰਭਾਲ ਲਈ ਕਦਮ ਚੁੱਕਦੀ ਆ ਰਹੀ ਹੈ । ਪਹਿਲਾਂ ਵੀ ਆਸਰਾ ਫਾਊਂਡੇਸ਼ਨ ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਵੱਖ-ਵੱਖ ਸਮਿਆਂ ਵਿੱਚ ਬੂਟਿਆਂ ਦਾ ਲੰਗਰ ਲਗਾਇਆ ਗਿਆ ਸੀ। ਜਿਸ ਵਿੱਚ ਇਲਾਕੇ ਦੇ ਲੋਕਾਂ ਨੇ ਵੱਧ – ਚੜ੍ਹ ਕੇ ਹਿੱਸਾ ਲਿਆ ਸੀ। ਇਸ ਮੌਕੇ ਉਹਨਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਹਰ ਵਿਅਕਤੀ ਨੂੰ ਆਪਣੇ ਜਨਮਦਿਨ ਮੌਕੇ ਇੱਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ। ਆਸਰਾ ਫਾਊਂਡੇਸ਼ਨ ਸ਼੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ ਨੇ ਕਿਹਾ ਗਿਆ ਕਿ ਵਿਸ਼ਵ ਵਿੱਚ ਦਿਨੋ – ਦਿਨ ਵੱਧ ਰਹੀ ਤਰੱਕੀ ਕਾਰਨ ਜੰਗਲਾਂ ਦੀ ਕਟਾਈ ਮਾਰੋ – ਮਾਰ ਹੋ ਰਹੀ ਹੈ , ਜਿਸ ਨਾਲ ਸਾਡਾ ਵਾਤਾਵਰਨ ਖਰਾਬ ਹੋ ਰਿਹਾ ਹੈ। ਵਾਤਾਵਰਨ ਖਰਾਬ ਹੋਣ ਕਾਰਨ ਵੱਖ – ਵੱਖ ਤਰ੍ਹਾਂ ਦੀਆਂ ਬਿਮਾਰੀਆਂ ਲੋਕਾਂ ਨੂੰ ਬਿਮਾਰ ਕਰ ਰਹੀਆਂ ਹਨ। ਸਾਨੂੰ ਮਿਲ ਕੇ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਕਿ ਕਿਵੇਂ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ । ਇਸ ਮੌਕੇ ਨਵੀਨ ਕੁਮਾਰ ਚੇਅਰਮੈਨ, ਜਨਰਲ ਸਕੱਤਰ ਅੰਕੁਸ਼ ਕੁਮਾਰ, ਖਜਾਨਚੀ ਅਜੇ ਕੁਮਾਰ, ਮੀਤ ਪ੍ਰਧਾਨ ਦਵਿੰਦਰਪਾਲ ਸਿੰਘ, ਮਾਸਟਰ ਮੋਹਨ ਸਿੰਘ, ਨਵੀਨ ਕੁਮਾਰ ਦੀ ਧਰਮ ਪਤਨੀ ਮਧੂ ਵਰਮਾ, ਸਪੁੱਤਰੀ ਨਵੀਕਾ ਪੁਰੀ, ਪਿਤਾ ਸੁਰਿੰਦਰ ਪਾਲ ਪੁਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj