ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਜਾਨਲੇਵਾ ਹਮਲਾ ਹੋਇਆ ਹੈ।

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ

 (ਸਮਾਜ ਵੀਕਲੀ) ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇੱਕ ਰੈਲੀ ਦੌਰਾਨ ਟਰੰਪ ਨੂੰ ਗੋਲੀ ਮਾਰ ਦਿੱਤੀ ਗਈ।ਜਦੋਂ ਉਹ ਬਟਲਰ ਵਿਚ ਸਟੇਜ ‘ਤੇ ਬੋਲ ਰਹੇ ਸਨ ਤਾਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਟਰੰਪ ਨੇ ਆਪਣੇ ਸੱਜੇ ਕੰਨ ‘ਤੇ ਹੱਥ ਰੱਖਿਆ ਅਤੇ ਹੇਠਾਂ ਝੁਕ ਗਏ। ਇਸ ਦੌਰਾਨ ਅਚਾਨਕ ਉਨ੍ਹਾਂ ‘ਤੇ ਇਕ ਤੋਂ ਬਾਅਦ ਇਕ ਕਈ ਰਾਉਂਡ ਫਾਇਰ ਕੀਤੇ ਗਏ।  ਹਾਦਸੇ ਬਾਰੇ ਟਰੰਪ ਨੇ ਖੁਦ ਕਿਹਾ ਕਿ ਉਨ੍ਹਾਂ ਦੇ ਸੱਜੇ ਕੰਨ ਦੇ ਉਪਰਲੇ ਹਿੱਸੇ ਵਿੱਚ ਗੋਲੀ ਲੱਗੀ ਹੈ। ਗੋਲੀਬਾਰੀ ਤੋਂ ਬਾਅਦ, ਸੀਕ੍ਰੇਟ ਸਰਵਿਸ ਏਜੰਟਾਂ ਨੇ ਸਾਬਕਾ ਰਾਸ਼ਟਰਪਤੀ ਨੂੰ ਰੈਲੀ ਸਟੇਜ ਤੋਂ ਤੁਰੰਤ ਬਾਹਰ ਕੱਢਿਆ। ਅਤੇ ਇਸ ਹਮਲੇ ਵਿਚ ਇਕ ਨਾਗਰਿਕ ਦੀ ਮੌਤ ਹੋ ਗਈ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਿਤਾਵਾਂ
Next articleSUNDAY SAMAJ WEEKLY = 14/07/2024