ਮੁਹਾਲੀ (ਸਮਾਜ ਵੀਕਲੀ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਬੀਬੀ ਰਣਜੀਤ ਕੌਰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਲੰਘੀ ਰਾਤ ਆਖਰੀ ਸਾਹ ਲਿਆ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮਾਤਾ ਰਣਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਤਪਾ ਮੰਡੀ (ਜ਼ਿਲ੍ਹਾ ਬਰਨਾਲਾ) ਵਿਖੇ ਬਾਅਦ ਦੁਪਹਿਰ 1 ਵਜੇ ਕੀਤਾ ਜਾਵੇਗਾ। ਇੱਥੇ ਇਹ ਦੱਸਣਯੋਗ ਹੈ ਕਿ ਬਲਬੀਰ ਸਿੱਧੂ ਅਤੇ ਮੇਅਰ ਜੀਤੀ ਸਿੱਧੂ ਆਪਣੇ ਪਰਿਵਾਰਾਂ ਨਾਲ ਪਿਛਲੇ ਕਾਫੀ ਸਮੇਂ ਤੋਂ ਮੁਹਾਲੀ ਵਿੱਚ ਰਹਿ ਰਹੇ ਹਨ। ਮਾਤਾ ਜੀ ਉਨ੍ਹਾਂ ਦੇ ਛੋਟੇ ਭਰਾ ਨਾਲ ਪਿੰਡ ਤਪਾ ਵਿੱਚ ਰਹਿੰਦੇ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly