ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਦੇਹਾਂਤ

Former Uttar Pradesh chief minister Kalyan Singh

ਨਵੀਂ ਦਿੱਲੀ (ਸਮਾਜ ਵੀਕਲੀ):  ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ (89) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਖਨਊ ਦੇ ਸੰਜੇ ਗਾਂਧੀ ਮੈਡੀਕਲ ਇੰਸਟੀਚਿਊਟ ਵਿੱਚ ਦੇਰ ਰਾਤ ਆਖਰੀ ਸਾਹ ਲਿਆ। ਕਲਿਆਣ ਸਿੰਘ ਭਾਰਤੀ ਜਨਤਾ ਪਾਰਟੀ ਦੇ ਬਜ਼ੁਰਗ ਨੇਤਾ ਸਨ ਤੇ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਸੀ। ਉਹ ਜੂਨ 1991 ਤੋਂ ਦਸੰਬਰ 1992 ਅਤੇ ਸਤੰਬਰ 1997 ਤੋਂ ਨਵੰਬਰ 1999 ਤੱਕ ਦੋ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ। ਜਦੋਂ 6 ਦਸੰਬਰ 1992 ਨੂੰ ਬਾਬਰੀ ਮਸਜਿਦ ਢਾਹੀ ਗਈ ਸੀ ਉਸ ਵੇਲੇ ਕਲਿਆਣ ਸਿੰਘ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਤਾਲਿਬਾਨ ਵੱਲੋਂ ਕੰਧਾਰ ਅਤੇ ਹੇਰਾਤ ’ਚ ਭਾਰਤੀ ਕੌਂਸੁਲੇਟਾਂ ਦੀ ਤਲਾਸ਼ੀ
Next articleਹੋਛਿਆਂ ਨਾਲ਼ੋਂ ਮਸਤੀ ਚੰਗੀ ਜਿਹੜੀ ਰੱਖਦੀ ਸਦਾ ਟਿਕਾਣੇ