ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਕਮੇਟੀ ਅਹੁਦੇਦਾਰਾਂ ਦੀ ਹੋਈ ਵਿਸ਼ੇਸ ਮੀਟਿੰਗ

ਫੋਟੋ ਅਜਮੇਰ ਦੀਵਾਨਾ
• 5 ਮਈ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਸਲਾਨਾ ਸਮਾਗਮ ਦੀਆਂ ਤਿਆਰੀਆਂ ਆਰੰਭ  : ਚੇਅਰਮੈਨ ਕੌਂਸਲ
ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ )– ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਦਸੂਹਾ (ਮੁਕੇਰੀਆਂ) ਵਿਖੇ ਕਮੇਟੀ ਅਹੁਦੇਦਾਰਾਂ ਦੀ ਵਿਸ਼ੇਸ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਟਾਂਡਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਚੇਅਰਮੈਨ ਹਰਦੇਵ ਸਿੰਘ ਕੌਂਸਲ ਨੇ ਵਿਸ਼ੇਸ਼ ਸ਼ਿਰਕਤ ਕਰਦਿਆਂ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਗੁਰਦੁਵਾਰਾ ਸਾਹਿਬ ਜੀ ਦੀ ਇਮਾਰਤ ਅਤੇ ਹੋਰ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਮੀਟਿੰਗ ਵਿੱਚ ਗੁਰਦੁਆਰਾ ਸਾਹਿਬ ਦੇ ਅਧੂਰੇ ਪਏ ਉਸਾਰੀ ਕਾਰਜਾਂ ਨੂੰ ਪੂਰਾ ਕਰਨ, ਕਿਲ੍ਹੇ ਦੇ ਰੱਖ ਰੱਖਾਵ ਲਈ ਵਿਆਪਕ ਯੋਜਨਾ ਤਿਆਰ ਕਰਨ ਅਤੇ 5 ਮਈ ਨੂੰ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਲਾਨਾ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਟਰੱਸਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਟਰੱਸਟ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਨਾਮ ਤੇ ਸਕੂਲ ਵੀ ਛੇਤੀ ਚਲਾਇਆ ਜਾਵੇਗਾ ਅਤੇ ਅਗਲੀ ਤਿਆਰੀ ਮੀਟਿੰਗ 16 ਮਾਰਚ ਨੂੰ ਕਿਲ੍ਹਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਰੱਖੀ ਗਈ ਹੈ,ਜਿਸ ਵਿੱਚ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਪੁਹੰਚਣ ਦੀ ਅਪੀਲ ਕੀਤੀ ਜਾਂਦੀ ਹੈ, ਤਾਂ ਕਿ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਨ ਬਾਰੇ ਵਿਚਾਰ ਵਟਾਂਦਰਾ ਕਰਕੇ ਵਿਆਪਕ ਯੋਜਨਾ ਤਿਆਰ ਕੀਤੀ ਜਾ ਸਕੇ । ਇਸ ਮੌਕੇ ਟਰੱਸਟ ਦੇ ਪ੍ਰਧਾਨ ਹਰਬੰਸ ਸਿੰਘ ਟਾਂਡਾ ਉੜਮੁਡ਼ ,ਸ ਕਾਬਲ ਸਿੰਘ ਮੈਨੇਜਰ,ਵਾਈਸ ਪ੍ਰਧਾਨ ਦਵਿੰਦਰ ਸਿੰਘ ਘੋਗਰਾ ,ਐਕਸੀਅਨ ਗੁਰਦੇਵ ਸਿੰਘ ਅਸਿਸਟੈਂਟ ਮੈਨਜਰ, ਸੁਖਦੇਵ ਸਿੰਘ,ਬਲਬੀਰ ਸਿੰਘ, ਕੈਸ਼ੀਅਰ ਲਖਵੀਰ ਸਿੰਘ, ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article2 ਕਿਲੋ 306 ਗ੍ਰਾਮ ਅਫੀਮ ਸਮੇਤ ਚੜੀ ਇੱਕ ਔਰਤ ਪੁਲਿਸ ਦੇ ਅੜਿੱਕੇ
Next articleਸਰਬੱਤ ਦਾ ਭਲਾ ਟਰੱਸਟ ਵਲੋਂ ਡਿੱਖ ਵਿਖੇ ਵਿਸ਼ਾਲ ਮੈਡੀਕਲ ਕੈਂਪ