ਮਾਲਵਾ ਲਿਖਾਰੀ ਸਭਾ ਸੰਗਰੂਰ ਦਾ ਸਥਾਪਨਾ ਦਿਵਸ 25 ਜੂਨ ਨੂੰ

ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਆਪਣੇ ਦਸਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ 25 ਜੂਨ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਹੋਟਲ ਈਟਿੰਗ ਮਾਲ, ਬਰਨਾਲਾ ਕੈਂਚੀਆਂ, ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਉੱਘੇ ਨਾਵਲਕਾਰ ਪ੍ਰਗਟ ਸਿੰਘ ਸਤੌਜ ਕਰਨਗੇ। ਇਸ ਸਮਾਗਮ ਵਿੱਚ ਸਭਾ ਵੱਲੋਂ ਦਿੱਤਾ ਜਾਣ ਵਾਲਾ ਡਾ. ਪ੍ਰੀਤਮ ਸੈਣੀ ਵਾਰਤਕ ਪੁਰਸਕਾਰ ਗਿਆਨੀ ਜੰਗੀਰ ਸਿੰਘ ਰਤਨ ਨੂੰ, ਸ੍ਰੀ ਮੇਘ ਗੋਇਲ ਯਾਦਗਾਰੀ ਗਲਪ ਪੁਰਸਕਾਰ ਬਿੰਦਰ ਸਿੰਘ ਖੁੱਡੀ ਕਲਾਂ ਨੂੰ ਅਤੇ ਕਵੀ ਗੁਰਬੀਰ ਸਿੰਘ ਬੀਰ ਵਿਰਾਸਤੀ ਪੁਰਸਕਾਰ ਧਨੌਲੇ ਵਾਲੇ ਪਾਠਕ ਭਰਾਵਾਂ ਦੇ ਕਵੀਸ਼ਰੀ ਜੱਥੇ ਨੂੰ ਦਿੱਤਾ ਜਾਵੇਗਾ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਮੌਕੇ ਵਿਸ਼ਾਲ ਕਵੀ ਦਰਬਾਰ ਵੀ ਹੋਵੇਗਾ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ੁਭ ਸਵੇਰ ਦੋਸਤੋ,
Next articleਫਾਦਰ ਡੇਅ