(ਸਮਾਜ ਵੀਕਲੀ)- ਹੁਸ਼ਿਆਰਪੁਰ, (ਕੁਲਦੀਪ ਚੁੰਬਰ) ਜ਼ਿਲ੍ਹੇ ਦੇ ਹਰ ਪਿੰਡ ਦੇ ਨੌਜਵਾਨਾਂ ਨੂੰ ਚਿਲਡਰਨ ਐਂਡ ਯੂਥ ਫਾਊਂਡੇਸ਼ਨ ਇੰਡੀਆ ਖੇਡਾਂ ਦੀਆਂ ਕਿੱਟਾਂ ਪ੍ਰਦਾਨ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਸਰੀਰਕ ਤੌਰ ਤੇ ਤੰਦਰੁਸਤ ਰੱਖਿਆ ਜਾ ਸਕੇ । ਉਕਤ ਵਿਚਾਰਾਂ ਦਾ ਪ੍ਰਗਟਾਵਾ ਚਿਲਡਰਨ ਐਂਡ ਯੂਥ ਫਾਊਂਡੇਸ਼ਨ ਰਜਿਸਟਰ ਇੰਡੀਆ ਦੇ ਪ੍ਰਧਾਨ ਦਲਵੀਰ ਸਿੰਘ ਬਿੱਲੂ ਨੇ ਦਸਮੇਸ਼ ਯੁਵਕ ਸੇਵਾਵਾਂ ਕਲੱਬ ਹਰਿਆਣਾ ਨੂੰ ਖੇਡ ਕਿੱਟ ਪ੍ਰਦਾਨ ਕਰਨ ਲੱਗੇ ਕੀਤਾ । ਉਨ੍ਹਾਂ ਕਿਹਾ ਕਿ ਸੰਸਥਾ ਨੌਜਵਾਨਾਂ ਅਤੇ ਬੱਚਿਆਂ ਨੂੰ ਹਮੇਸ਼ਾਂ ਸਮਾਜਿਕ ਕੰਮਾਂ ਨਾਲ ਜੋਡ਼ਦੀ ਆਈ ਹੈ ਅਤੇ ਹਮੇਸ਼ਾਂ ਪ੍ਰੇਰਿਤ ਕਰਦੀ ਰਹੇਗੀ । ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਨੂੰ ਸਮਾਜਿਕ ਕੰਮਾਂ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਪ੍ਰਧਾਨ ਵਿੱਕੀ ਭਾਟੀਆ ,ਕਮਲ ਹਰਪ੍ਰੀਤ ਸਿੰਘ, ਸੰਜੀਵ ਕੁਮਾਰ ਜਰਿਆਲ ,ਸਾਗਰ, ਜਤਿੰਦਰ ਸਿੰਘ’, ਗੁਰਵਿੰਦਰ ਸਿੰਘ ,ਦੀਪਕ ਕੁਮਾਰ ਤੇ ਹੋਰ ਨੌਜਵਾਨ ਵੀ ਮੌਜੂਦ ਸਨ ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly