ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਵਿੱਚ 55 ਪਿਸਤੌਲਾਂ ਸਣੇ ਚਾਰ ਕਾਬੂ

ਨਵੀਂ ਦਿੱਲੀ (ਸਮਾਜ ਵੀਕਲੀ):  ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ਪੁਲੀਸ ਵੱਲੋਂ ਕੌਮੀ ਰਾਜਧਾਨੀ ਵਿੱਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਅੱਜ ਚਾਰ ਸਮਾਜ-ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਪੁਲੀਸ ਨੇ ਇਨ੍ਹਾਂ ਕੋਲੋਂ 55 ਪਿਸਤੌਲਾਂ ਤੇ 50 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਹਾਥਰਸ ਵਾਸੀ ਰਾਜਵੀਰ ਸਿੰਘ (33) ਤੇ ਧੀਰਜ ਕੁਮਾਰ (26) ਅਤੇ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਦੇ ਵਸਨੀਕ ਵਿਨੋਦ (48) ਅਤੇ ਦਿੱਲੀ ਦੇ ਭਰਥਲ ਇਲਾਕੇ ਦੇ ਵਸਨੀਕ ਧਰਮਿੰਦਰ ਉਰਫ ਧਰਮੂ ਵਜੋਂ ਹੋਈ ਹੈ। ਵਿਨੋਦ 2007 ਤੋਂ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਤੇ ਕੋਵਿਡ ਮਹਾਮਾਰੀ ਕਾਰਨ ਉਸ ਨੂੰ ਮੌਜੂਦਾ ਵਰ੍ਹੇ ਅਪਰੈਲ ਵਿੱਚ ਪੈਰੋਲ ’ਤੇ ਰਿਹਾਅ ਕੀਤਾ ਗਿਆ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਫਗਾਨਿਸਤਾਨ ਦਾ ਸਮੁੱਚਾ ਦੱਖਣੀ ਹਿੱਸਾ ਤਾਲਿਬਾਨ ਦੇ ਕਬਜ਼ੇ ਵਿੱਚ
Next article1 ਜੁਲਾਈ 2022 ਤੋਂ ਦੇਸ਼ ’ਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ