ਬਠਿੰਡਾ(ਸਮਾਜ ਵੀਕਲੀ): ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਪਹਿਲੇ ਦਿਨ ਜ਼ਿਲ੍ਹੇ ਵਿੱਚ ਇੱਕ ਨਾਮਜ਼ਦਗੀ ਪੱਤਰ ਦਾਖ਼ਲ ਹੋਇਆ। ਇਹ ਨਾਮਜ਼ਦਗੀ ਪੱਤਰ ਵਿਧਾਨ ਸਭਾ ਹਲਕਾ 95-ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਵਲੋਂ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 1 ਫ਼ਰਵਰੀ ਤੱਕ ਭਰੇ ਜਾ ਸਕਣਗੇ। ਕਿਸੇ ਵੀ ਸਰਕਾਰੀ ਛੁੱਟੀ ਵਾਲੇ ਦਿਨ ਅਤੇ 26 ਜਨਵਰੀ ਨੂੰ ਨਾਮਜ਼ਦਗੀ ਪੱਤਰ ਨਹੀਂ ਭਰੇ ਜਾਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly