ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੈ ਇਹ ਚੌਥਾ ਹਾਕੀ ਟੂਰਨਾਮੈਂਟ
ਕਨੇਡਾ /ਵੈਨਕੂਵਰ (ਕੁਲਦੀਪ ਚੁੰਬਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਪੋਰਟਸ ਕਲੱਬ ਧੁਦਿਆਲ ( ਨੇੜੇ ਸ਼ਾਮ ਚੁਰਾਸੀ – ਆਦਮਪੁਰ ) ਜ਼ਿਲ੍ਹਾ ਜਲੰਧਰ ਵਲੋਂ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਅਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚੌਥਾ ਹਾਕੀ ਟੂਰਨਾਮੈਂਟ 16- 17 ਤੇ 18 ਫਰਵਰੀ ਨੂੰ ਸ਼ਾਨੋ ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਪ੍ਰਬੰਧਕਾਂ ਨੇ ਸਮੂਹ ਇਲਾਕੇ ਦੀਆਂ ਖੇਡ ਕਲੱਬਾਂ, ਖਿਡਾਰੀਆਂ ਨੂੰ ਇਸ ਟੂਰਨਾਮੈਂਟ ਵਿੱਚ ਅਤੇ ਖੇਡ ਪ੍ਰੇਮੀਆਂ ਨੂੰ ਹੁੰਮ ਹੁੰਮਾ ਕੇ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਹੈ । ਟੂਰਨਾਮੈਂਟ ਵਿੱਚ ਅੰਡਰ 14 ਸਾਲ, ਓਪਨ ਪਿੰਡ ਪੱਧਰ ਅਤੇ 45 ਸਾਲ ਉਮਰ ਦੇ ਓਪਨ ਮੈਚ ਹੋਣਗੇ। ਜਿਸ ਲਈ ਟੂਰਨਾਮੈਂਟ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਨਿਯਮ ਤੇ ਸ਼ਰਤਾਂ ਲਾਗੂ ਕੀਤੀਆਂ ਹਨ। ਅੰਡਰ 14 ਸਾਲ ਦਾ ਪਹਿਲਾ ਇਨਾਮ 7100/ ਤੇ ਦੂਜਾ ਇਨਾਮ 5100/ ਰੁਪਏ ਦੇ ਕੇ ਸਨਮਾਨਿਆ ਜਾਵੇਗਾ। ਓਪਨ ਪਿੰਡ ਪੱਧਰ ਵਿੱਚ ਪਹਿਲਾ ਇਨਾਮ 11000/ ਤੇ ਸੈਕਿੰਡ ਆਈ ਟੀਮ ਨੂੰ 9000/ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤਰ੍ਹਾਂ 45 ਸਾਲ ਓਪਨ ਮੈਚ ਦੀ ਜੇਤੂ ਟੀਮ ਨੂੰ 15000/ ਅਤੇ ਸੈਕਿੰਡ ਆਈ ਟੀਮ ਨੂੰ 11000/ ਦੀ ਨਕਦੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਇਸ ਚੌਥੇ ਹਾਕੀ ਟੂਰਨਾਮੈਂਟ ਨੂੰ ਕਰਵਾਉਣ ਵਿੱਚ ਪਿੰਡ ਦੇ ਐਨ ਆਰ ਆਈ ਵੀਰ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦਾ ਵਿਸ਼ੇਸ਼ ਸਹਿਯੋਗ ਹੈ । ਟੂਰਨਾਮੈਂਟ ਕਮੇਟੀ ਵਲੋਂ ਟੀਮਾਂ ਲਈ ਜੋ ਸ਼ਰਤਾਂ ਰੱਖੀਆਂ ਗਈਆਂ ਹਨ, ਉਹ ਭਾਗ ਲੈਣ ਵਾਲੀਆਂ ਟੀਮਾਂ ਤੇ ਲਾਗੂ ਹੋਣਗੀਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly