ਸਿੱਧੀ ਗੱਲ, ਅਸੀਂ ਕਿਸਾਨਾਂ ਦੇ ਨਾਲ ਹਾਂ: ਰਾਹੁਲ ਗਾਂਧੀ

ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਕੀਤੇ ਜਾ ਰਹੇ ਸੰਘਰਸ਼ ਦੇ ਸੱਤ ਮਹੀਨੇ ਪੂਰੇ ਹੋਣ ’ਤੇ ਅੱਜ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ, ‘‘ਸਿੱਧੀ ਜਿਹੀ ਗੱਲ ਇਹ ਹੈ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ।’’ ਉਨ੍ਹਾਂ ਹਿੰਦੀ ਵਿਚ ਟਵੀਟ ਕੀਤਾ, ‘‘ਇਹ ਬੜੀ ਸਿੱਧੀ ਜਿਹੀ ਗੱਲ ਹੈ ਕਿ ਅਸੀਂ ਸੱਤਿਆਗ੍ਰਹੀ ਅੰਨਦਾਤਾ (ਕਿਸਾਨਾਂ) ਦੇ ਨਾਲ ਹਾਂ।’’ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਸੰਘਰਸ਼ ਦੇ ਪਿਛਲੇ ਸੱਤ ਮਹੀਨਿਆਂ ਤੋਂ ਨਹੀਂ ਬਲਕਿ ਸੱਤਾ ਦੇ ਸੱਤ ਸਾਲਾਂ ਤੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਸਣੇ ਦੇਸ਼ ’ਚ ਕਈ ਥਾਵਾਂ ’ਤੇ ਕਿਸਾਨਾਂ ਨੂੰ ਪੁਲੀਸ ਨੇ ਡੱਕਿਆ
Next articleਪ੍ਰਧਾਨ ਮੰਤਰੀ ਵੱਲੋਂ ਅਯੁੱਧਿਆ ਵਿਕਾਸ ਪ੍ਰਾਜੈਕਟ ਦੀ ਸਮੀਖਿਆ