ਧੋਖਾਧੜੀ ਕੇਸ: ਬਾਦਲ, ਸੁਖਬੀਰ ਤੇ ਚੀਮਾ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ (ਸਮਾਜ ਵੀਕਲੀ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ ਵਿਰੁੱਧ ਧੋਖਾਧੜੀ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾਉਣ ਦੀ ਮੰਗ ਕਰਦੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਇਹ ਮਾਮਲਾ ਭਾਰਤੀ ਚੋਣ ਕਮਿਸ਼ਨ ਕੋਲ ਕਥਿਤ ਗ਼ਲਤ ਹਲਫ਼ਨਾਮਾ ਦਾਇਰ ਕਰਨ ਨਾਲ ਜੁੜਿਆ ਹੋਇਆ ਹੈ।

ਇਸ ਦੇ ਨਾਲ ਹੀ ਇਨ੍ਹਾਂ ਅਕਾਲੀ ਆਗੂਆਂ ਨੂੰ ਹੁਣ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਹਾਈ ਕੋਰਟ ਦੇ ਜਸਟਿਸ ਜੀਐੱਸ ਸੰਧਾਵਾਲੀਆ ਨੇ ਦਲਜੀਤ ਚੀਮਾ ਅਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਾਈ ਪਟੀਸ਼ਨ ਰੱਦ ਕਰਦਿਆਂ ਇਹ ਆਦੇਸ਼ ਦਿੱਤਾ। ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਦੀ ਸ਼ਿਕਾਇਤ ’ਤੇ ਸਾਲ 2010 ਵਿੱਚ ਅਕਾਲੀ ਆਗੂਆਂ ਖ਼ਿਲਾਫ਼ ਧੋਖਾਧੜੀ, ਜਾਅਲਸਾਜ਼ੀ ਅਤੇ ਸਾਜ਼ਿਸ਼ ਦਾ ਕੇਸ ਦਰਜ ਕੀਤਾ ਗਿਆ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਖ ਮੰਤਰੀ ਵੱਲੋਂ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਨੂੰ ਪ੍ਰਵਾਨਗੀ
Next articleਅਫ਼ਗਾਨ ਧਮਾਕੇ: ਮ੍ਰਿਤਕਾਂ ਦੀ ਗਿਣਤੀ 100 ਤੋਂ ਟੱਪੀ