ਫਿਲੌਰ/ (ਸਮਾਜ ਵੀਕਲੀ) ਅੱਪਰਾ (ਜੱਸੀ) -ਸਥਾਨਕ ਅੱਪਰਾ ਤੋਂ ਨਗਰ ਮੁੱਖ ਮਾਰਗ ‘ਤੇ ਸੀਕੋ ਰਿਜ਼ਾਰਟ ਦੇ ਨੇੜੇ ਸਥਿਤ ਕਨਿਸ਼ ਹਸਪਤਾਲ ਅੱਪਰਾ ਵਿਖੇ ਐੱਨ. ਐੱਚ ਐੱਸ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਮੁਲਤਾਨੀ ਚੌਂਕੀ ਇੰਚਾਰਜ ਅੱਪਰਾ ਨੇ ਕੀਤਾ | ਇਸ ਮੌਕੇ ਬੋਲਦਿਆਂ ਸ. ਮੁਲਤਾਨੀ ਨੇ ਕਿਹਾ ਹਰ ਡਾਕਟਰ ਸਾਹਿਬਾਨ ਨੂੰ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ ਤਾਂ ਕਿ ਲੋਕ ਸਹਿਤ ਪ੍ਰਤੀ ਜਾਗਰੂਕ ਹੋ ਸਕਣ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਡਾ. ਕਨਿਸ਼ ਨੇ ਦੱਸਿਆ ਕਿ ਇਸ ਮੌਕੇ ਬਲੱਡ ਪ੍ਰੈੱਸ਼ਰ, ਸ਼ੂਗਰ, ਨਿਊਰੋਪੈਥੀ ਤੇ ਈ. ਸੀ. ਜੀ ਦੇ 105 ਮਰੀਜਜ਼ਾਂ ਦੇ ਟੈਸਟ ਬਿਲਕੁਲ ਮੁਫਤ ਕੀਤੇ ਗਏ ਤੇ ਫਰੀ ਦਵਾਈਆਂ ਦਿੱਤੀਆਂ ਗਈਆਂ | ਡਾ. ਕਨਿਸ਼ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ ਤਾਂ ਕਿ ਆਮ ਲੋਕ ਇਨਾਂ ਕੈਂਪ ਦਾ ਲਾਭ ਉਠਾ ਸਕਣ | ਸ. ਮੁਲਤਾਨੀ ਨੇ ਕਿਹਾ ਕਿ ਜਿਵੇਂ ਨਸ਼ੇ ਸਾਡੇ ਸਮਾਜ ਨੂੰ ਕੋਹੜ ਦੀ ਤਰਾਂ ਖਾ ਰਹੇ ਹਨ, ਉਸੇ ਤਰਾਂ ਸਿਹਤ ਦੇ ਪ੍ਰਤੀ ਜਾਗਰੂਕ ਨਾ ਹੋਣਾ ਵੀ ਸਾਡੇ ਪਤਨ ਦਾ ਕਾਰਣ ਬਣਦਾ ਜਾ ਰਿਹਾ ਹੈ | ਇਸ ਲਈ ਸਿਹਤ ਪ੍ਰਤੀ ਜਾਗਰੂਕ ਹੋਣਾ ਵੀ ਸਮੇਂ ਦੀ ਮੁੱਖ ਲੋੜ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly