HOME ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ

ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ

3
ਰਾਏਕੋਟ   (ਸਮਾਜ ਵੀਕਲੀ)  ਗੁਰਭਿੰਦਰ ਗੁਰੀ – ਸਥਾਨਕ ਬੈਂਕ ਕਲੋਨੀ ਵਿੱਚ ਸਥਿੱਤ  ਆਈ ਕੇਅਰ ਸੈਂਟਰ ਵੱਲੋਂ ਡਾ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਸੋਹਾਣਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ।ਲਗਾਏ ਗਏ ਇਸ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ 135 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 18 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਗਿਆ ਜਿੰਨ੍ਹਾ ਦਾ ਲੁਧਿਆਣਾ ਵਿਖੇ ਅਪ੍ਰੇਸ਼ਨ ਕੀਤਾ ਜਾਵੇਗਾ।ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫ਼ਤ ਦਿੱਤੀਆਂ ਗਈਆਂ ।ਇਸ ਮੌਕੇ ਡਾ ਬਲਵਿੰਦਰ ਸਿੰਘ ਆਏ ਲੋਕਾਂ ਨੂੰ ਅੱਖਾਂ ਦੀ ਕਿਸੇ ਵੀ ਤਰਾਂ ਦੀ ਸਮੱਸਿਆ ਆਉਣ ਤੇ ਮਾਹਿਰ ਡਾਕਟਰ ਦੀ ਸਲਾਹ ਜ਼ਰੂਰ ਲੈਣ ਲਈ ਪ੍ਰੇਰਤ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਮਾਜ ਸੇਵੀ ਅਤੇ ਸਾਬਕਾ ਪੁਲਿਸ ਇੰਸਪੈਕਟਰ ਪੁਸ਼ਪਿੰਦਰ ਕੁਮਾਰ ਸ਼ਰਮਾ ਜੀ ਵਿਛੜ ਗਏ, ਇਲਾਕੇ ਵਿੱਚ ਸੋਗ ਦੀ ਲਹਿਰ
Next articleਪਿੰਡ ਦੱਧਾਹੂਰ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਵੱਡੀ ਇਕਾਈ ਦਾ ਕੀਤਾ ਗਠਨ ।