HOME ਅੱਖਾਂ ਦਾ ਮੁਫਤ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ।

ਅੱਖਾਂ ਦਾ ਮੁਫਤ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ।

2
ਰਾਏਕੋਟ,  (ਸਮਾਜ ਵੀਕਲੀ)   (ਗੁਰਭਿੰਦਰ ਗੁਰੀ ) ਸਵ. ਸੁਖਦੇਵ ਸਿੰਘ ਜਵੰਦਾ ਯਾਦਗਾਰੀ ਟਰੱਸਟ ਪਿੰਡ ਬੱਸੀਆਂ ਵੱਲੋ ਅੱਜ ਸਥਾਨਕ ਡਾਕਟਰ ਰਮੇਸ਼ ਸੁਪਰ ਸਪੈਸ਼ਲਟੀ ਆਈ ਹਸਪਤਾਲ ਵਿਖੇ ਇੱਕ ਅੱਖਾਂ ਦਾ ਮੁਫਤ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਕੰਵਲਜੀਤ ਸਿੰਘ ਜਵੰਦਾ ਵੱਲੋਂ ਕੀਤਾ ਗਿਆ। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਰਮੇਸ਼ ਮਨਸੂਰਾਂ ਵਾਲਿਆਂ ਦੇ ਹਸਪਤਾਲ ਤੋਂ ਡਾਕਟਰ ਆਕਰਸ਼ਣ ਮਹਿਤਾ ਦੀ ਅਗਵਾਈ ਹੇਠ ਆਈ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਡਾਕਟਰ ਆਕਰਸ਼ਣ ਮਹਿਤਾ ਨੇ ਕਿਹਾ ਕਿ ਸਾਡੀਆਂ ਅੱਖਾਂ ਤੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦਾ ਕਾਫੀ ਮਾੜਾ ਅਸਰ ਪੈਂਦਾ ਹੈ ਇਸ ਲਈ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਆਪਣੀਆਂ ਅੱਖਾਂ ਦਾ ਸਮੇਂ ਸਮੇਂ ਤੇ ਚੈਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਮਰੀਜ਼ਾਂ ਨੂੰ ਅੱਖਾਂ ਦੀ ਸਾਫ ਸਫਾਈ ਰੱਖਣ ਬਾਰੇ ਵੀ ਪ੍ਰੇਰਿਤ ਕੀਤਾ। ਡਾਕਟਰ ਆਕਰਸ਼ਣ ਮਹਿਤਾ ਨੇ ਦੱਸਿਆ ਕਿ ਕੈਂਪ ਦੌਰਾਨ 150 ਤੋਂ ਵਧੇਰੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਹੈ। ਜਿਨਾਂ ਵਿੱਚੋਂ 20 ਮਰੀਜ਼ਾਂ ਨੂੰ ਮੁਫਤ ਆਪਰੇਸ਼ਨ ਅਤੇ ਲੈਨਜ਼ ਪਾਉਣ ਲਈ ਚੁਣਿਆ ਗਿਆ ਹੈ। ਜਿਨਾਂ ਦੇ ਆਪਰੇਸ਼ਨ ਲੁਧਿਆਣਾ ਸਥਿਤ ਡਾਕਟਰ ਰਮੇਸ਼ ਆਈ ਹਸਪਤਾਲ ਵਿਖੇ ਕੀਤੇ ਜਾਣਗੇ। ਇਸ ਮੌਕੇ ਉਹਨਾਂ ਸਮਾਜਸੇਵੀ ਕੰਵਲਜੀਤ ਜਵੰਦਾ ਦਾ ਵੀ ਇਸ ਨੇਕ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਮਨਜੋਤ ਸਿੰਘ ਜਵੰਦਾ, ਕੁਲਦੀਪ ਸਿੰਘ, ਜਸਪ੍ਰੀਤ ਸਿੰਘ, ਜਸਮੇਲ ਸਿੰਘ, ਚੰਦਰਨਾਥ ਯਾਦਵ, ਗੁਰਇਕਬਾਲ ਸਿੰਘ, ਰਘਵੀਰ ਸਿੰਘ ਸਿੱਧੂ ਮੈਨੇਜਰ ਰਮੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਬਾ ਗੰਡਾ ਸਿੰਘ ਪਬਲਿਕ ਸਕੂਲ ਲਾਂਗੜੀਆਂ ਵਿਖ਼ੇ ਬਾਲ ਮੇਲਾ “ਸੱਜਰੀ ਸਵੇਰ” ਕਰਵਾਇਆ ਗਿਆ
Next articleਇਲਾਕੇ ਦੀ ਨਾਮਵਰ ਸ਼ਖਸ਼ੀਅਤ ਚੋਧਰੀ ਰਾਮ ਲਾਲ ਭਾਟੀਆ ਟੌਂਸਾ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ