ਰੋਟਰੀ ਕਲੱਬ ਇਲੀਟ ਵੱਲੋਂ ਮੁਫਤ ਮੈਡੀਕਲ ਜਾਂਚ ਕੈਂਪ 10 ਨੂੰ

ਕਪੂਰਥਲਾ,(ਕੌੜਾ)– ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਤੋਰਦਿਆਂ ਰੋਟਰੀ ਕਲੱਬ ਕਪੂਰਥਲਾ ਇਲੀਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ 10 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਕਲੱਬ ਦੇ ਪ੍ਰਧਾਨ ਰਾਹੁਲ ਆਨੰਦ, ਸਕੱਤਰ ਅੰਕੁਰ ਵਾਲੀਆ ਤੇ ਪ੍ਰੋਜੈਕਟ ਚੇਅਰਮੈਨ ਅਮਰਜੀਤ ਸਿੰਘ ਸਡਾਨਾ ਨੇ ਦਸਿਆ ਕਿ ਕੈਂਪ ਦੌਰਾਨ ਸ੍ਰੀਮੰਨ ਸੁਪਰ ਸਪੈਸ਼ਲਿਟੀ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਦੀ ਟੀਮ ਲੋੜਵੰਦ ਮਰੀਜਾਂ ਦਾ ਮੁਫਤ ਨਿਰੀਖਣ ਕਰੇਗੀ।
         
ਇਸ ਮੌਕੇ ਦਿਲ ਦੇ ਰੋਗਾਂ ਦੇ ਮਾਹਿਰ, ਗੁਰਦਿਆਂ ਦੇ ਰੋਗਾਂ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ, ਹੱਡੀਆਂ ਦੇ ਰੋਗਾਂ ਦੇ ਮਾਹਿਰ, ਪੇਟ ਦੇ ਰੋਗਾਂ ਦੇ ਮਾਹਿਰ, ਨੱਕ, ਕੰਨ, ਗਲੇ ਅਤੇ ਦੰਦਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਪਹੁੰਚ ਰਹੇ ਹਨ। ਕੈਂਪ ਪ੍ਰਬੰਧਕਾਂ ਨੇ ਦਸਿਆ ਕਿ ਇਸ ਮੌਕੇ ਜਿਥੇ ਲੋੜਵੰਦ ਮਰੀਜਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ ਉਥੇ ਨਾਲ ਹੀ ਬੀ.ਪੀ, ਸ਼ੂਗਰ ਦੇ ਟੈਸਟ ਅਤੇ ਈ.ਸੀ.ਜੀ ਵੀ ਮੁਫਤ ਕੀਤੀ ਜਾਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIndia bats for global goal of adaptation at Dubai climate talks
Next articleਜਿਲਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਖੇ ਦੋ ਰੋਜਾ ਅਥਲੈਟਿਕ ਮੀਟ ਕਰਵਾਈ