ਪਿੰਡ ਭਵਾਨੀਪੁਰ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਕਪੂਰਥਲਾ  (ਸਮਾਜ ਵੀਕਲੀ) (ਕੌੜਾ)- ਪਿੰਡ ਭੁਵਾਨੀਪੁਰ ਐਸ.ਐਚ.ਸੀ ਵਿਖੇ ਏ.ਡੀ.ਸੀ ਮੈਡਮ ਪਰਮਜੀਤ ਕੌਰ ਤੇ ਡਿਪਟੀ ਸੀ.ਈ.ਓ ਗੁਰਪ੍ਰਤਾਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੂਰਲ ਡਿਵੈਲਪਮੈਂਟ ਅਤੇ ਪੰਚਾਇਤ ਵਿਭਾਗ ਵੱਲੋਂ ਅੱਜ ਪਿੰਡ ਭਵਾਨੀਪੁਰ ਵਿਖੇ ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ।ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਕੈਂਪ ’ਚ ਆਏ ਮਰੀਜਾਂ ਦਾ ਚੈੱਕਅਪ ਕਰਦੇ ਹੋਏ ਬਲੱਡ ਟੈਸਟ ਕੀਤੇ ਗਏ ਅਤੇ ਉਨ੍ਹਾਂ ਨੂੰ ਫਰੀ ਦਵਾਈਆਂ ਦਿੱਤੀਆਂ ਗਈਆਂ ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਨਵਰੋਜ ਸਿੰਘ ਮੱਲ੍ਹੀ ਨੇ ਮਰੀਜ਼ਾਂ ਨੂੰ ਚੰਗੀ ਸਿਹਤ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ । ਡਾ. ਮੱਲ੍ਹੀ ਨੇ ਕਿਹਾ ਕਿ ਸਾਨੂੰ ਆਪਣੇ ਸਰੀਰ ਦੀ ਸਮੇਂ ਸਮੇਂ ’ਤੇ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਹੋਣ ਵਾਲੀ ਭਿਆਨਕ ਬਿਮਾਰੀ ਨੂੰ ਸ਼ੁਰੂ ’ਚ ਹੀ ਫੜਿਆ ਜਾ ਸਕੇ ਅਤੇ ਉਸਦਾ ਵਧੀਆ ਇਲਾਜ ਕੀਤਾ ਜਾ ਸਕੇ । ਇਸ ਮੌਕੇ ਡਾ. ਨਵਰੋਜ ਸਿੰਘ ਮੱਲ੍ਹੀ, ਅਮਰਜੀਤ ਸਿੰਘ ਫਰਮਾਸਿਸਟ, ਦਵਿਦਰ ਸਿੰਘ, ਬਲਵਿੰਦਰ ਕੌਰ, ਮਨਜੀਤ ਕੌਰ ਆਸ਼ਾ ਵਰਕਰ , ਸਰਪੰਚ ਚਰਨਜੀਤ ਬਾਜਵਾ, ਮਹਿੰਦਰ ਸਿੰਘ, ਜਗੀਰ ਸਿੰਘ,ਅਮਨਦੀਪ ਸਿੰਘ, ਰਾਜਵੀਰ ਆਦਿ ਹਾਜ਼ਿਰ ਸਨ ।

 

Previous articleਮੋਹ
Next articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਕਵਿਤਾ ਮੁਕਾਬਲੇ ‘ਚ ਦੂਜੇ ਸਥਾਨ ‘ਤੇ ਰਹੀ