130 ਮਰੀਜ਼ਾਂ ਦੀ ਕੀਤੀ ਗਈ ਜਾਂਚ
ਕਲੱਬ ਵੱਲੋਂ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾਣਗੇ:ਪ੍ਰਧਾਨ ਬਲਕਾਰ ਸਿੰਘ
ਡੇਰਾਬੱਸੀ (ਸਮਾਜ ਵੀਕਲੀ) ( ਸੰਜੀਵ ਸਿੰਘ ਸੈਣੀ, ਮੋਹਾਲੀ)- ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਸਥਾਨਕ ਆਦਰਸ਼ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਬਲਕਾਰ ਸਿੰਘ ਦੀ ਅਗਵਾਈ ਵਿਚ ਆਯੋਜਿਤ ਇਸ ਕੈਂਪ ਦੌਰਾਨ ਡਾ. ਪ੍ਰਦੀਪ ਮੋਰ ਦੀ ਅਗਵਾਈ ਵਿਚ ਆਧੁਨਿਕ ਮਸ਼ੀਨ ਰਾਹੀਂ 130 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਬੀਮਾਰੀਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਧਾਨ ਬਲਕਾਰ ਸਿੰਘ ਅਨੁਸਾਰ ਕਲੱਬ ਵੱਲੋਂ ਵੱਖ-ਵੱਖ ਥਾਵਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਬੀਮਾਰੀਆਂ ਤੋਂ ਬਚਣ ਲਈ ਮਾਹਿਰ ਡਾਕਟਰਾਂ ਦੀ ਸਲਾਹ ਨਾਲ ਜਾਗਰੂਕ ਕੀਤਾ ਜਾਵੇਗਾ।
ਇਸਦੇ ਨਾਲ ਹੀ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਕਲੱਬ ਦੇ ਜਨਰਲ ਸਕੱਤਰ ਸਨੰਤ ਭਾਰਦਵਾਜ ਨੇ ਦੱਸਿਆ ਕਿ ਲਾਇਨਜ਼ ਕਲੱਬ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਅੰਦਰ ਲੋਕ ਭਲਾਈ ਦੇ ਕੰਮਾਂ ਵਿਚ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ। ਅੱਜ ਇਸ ਕੈਂਪ ਦੌਰਾਨ ਸਾਬਕਾ ਪ੍ਰਧਾਨ ਡਾ. ਬਰਖਾ ਰਾਮ, ਲਾਇਨ ਮਹਿੰਦਰਪਾਲ ਐਸ.ਡੀ.ਓ., ਲਾਇਨ ਸੁਸ਼ੀਲ ਕੁਮਾਰ ਧੀਮਾਨ, ਲਾਇਨ ਕੇਵਲ ਗਰਗ ਸਮੇਤ ਹੋਰ ਪਤਵੰਤੇ ਮੌਜੂਦ ਸਨ। ਫੋਟੋ ਕੈਪਸ਼ਨ:- ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਆਯੋਜਿਤ ਕੈਂਪ ਦੇ ਵੱਖ ਵੱਖ ਦ੍ਰਿਸ਼।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly