ਕੁਸ਼ਟ ਆਸ਼ਰਮ ਮਾਨਸਾ ਵਿਖੇ ਮੁਫ਼ਤ ਦਵਾਈਆਂ ਅਤੇ ਫ਼ਲ ਵੰਡੇ

ਕੈਪਸਨ : ਕੁਸ਼ਟ ਆਸ਼ਰਮ ਮਾਨਸਾ ਦੇ ਮਰੀਜਾਂ ਨੂੰ ਦਵਾਈਆਂ ਅਤੇ ਫ਼ਲ ਵੰਡਦਿਆਂ ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਅਤੇ ਹੋਰ।

ਮਾਨਸਾ (ਸਮਾਜ ਵੀਕਲੀ): ਡਾਕਟਰ ਅਸ਼ਵਨੀ ਕੁਮਾਰ ਸਿਵਲ ਸਰਜਨ ਮਾਨਸਾ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਮਾਨਸਾ ਵੱਲੋਂ ਕੁਸ਼ਟ ਆਸ਼ਰਮ ਮਾਨਸਾ ਵਿਖੇ ਲੋੜਵੰਦਾਂ ਨੂੰ ਦਵਾਈਆਂ ਅਤੇ ਅਲਸਰ ਕੇਅਰ ਕਿੱਟਾਂ ਦਿੱਤੀਆਂ ਗਈਆਂ ਤਾਂ ਜੋ ਲੋੜ ਪੈਣ ਤੇ ਇਨ੍ਹਾਂ ਦਵਾਈਆਂ ਦਾ ਇਸਤੇਮਾਲ ਕੀਤਾ ਜਾ ਸਕੇ। ਡਾਕਟਰ ਨਿਸ਼ਾਂਤ ਗੁਪਤਾ ਜ਼ਿਲ੍ਹਾ ਲੈਪਰੋਸੀ ਅਫਸਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਸ਼ਟ ਰੋਗ ਬਹੁ-ਔਸ਼ਧੀ ਦਵਾਈਆਂ ਨਾਲ 100 ਪ੍ਰਤੀਸ਼ਤ ਇਲਾਜਯੋਗ ਹੈ। ਉਹਨਾ ਕਿਹਾ ਕਿ ਸਾਨੂੰ ਕੁਸ਼ਟ ਰੋਗੀ ਤੋਂ ਨਫ਼ਰਤ ਨਹੀਂ ਕਰਨੀ ਚਾਹੀਦੀ, ਉਸ ਨਾਲ ਬੈਠਣ, ਖਾਣ ਪੀਣ, ਘੁੰਮਣ ਫਿਰਨ ਤੇ ਕਿਸੇ ਵੀ ਤਰ੍ਹਾਂ ਦਾ ਭੇਦ-ਭਾਵ ਨਹੀਂ ਕਰਨਾ ਚਾਹੀਦਾ ਬਲਕਿ ਉਸ ਨੂੰ ਨੇੜੇ ਦੀ ਸਿਹਤ ਸੰਸਥਾ ਜਾਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਜੇਕਰ ਕਿਸੇ ਮਰੀਜ਼ ਦੀ ਚਮੜੀ ਤੇ ਹਲਕੇ ਤਾਂਬੇ ਰੰਗ ਦੇ ਧੱਬੇ ਸਮੇਤ ਚਮੜੀ ਦਾ ਸੁੰਨਾਪਨ, ਨਸਾਂ ਮੋਟੀਆਂ ਅਤੇ ਸਖ਼ਤ, ਅੰਗ ਮੁੜਨੇ, ਠੰਡੇ ਤੱਤੇ ਦਾ ਅਹਿਸਾਸ ਨਾ ਹੋਣਾ ਆਦਿ ਜਿਹੇ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਲਾਜ਼ਮੀ ਚੈਕਅੱਪ ਕਰਵਾਉਣਾ ਚਾਹੀਦਾ ਹੈ ਕਿਉਕਿ ਇਹ ਲੱਛਣ ਕੁਸ਼ਟ ਰੋਗ ਦੇ ਹੋ ਸਕਦੇ ਹਨ। ਉਹਨਾਂ ਕਿਹਾ ਕਿ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਕੁਸ਼ਟ ਰੋਗ ਦੀ ਦਵਾਈ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ। ਇਸ ਮੌਕੇ ਤੇ ਕੁਸ਼ਟ ਆਸ਼ਰਮ ਦੇ ਮਰੀਜਾਂ ਨੂੰ ਸਿਹਤ ਵਿਭਾਗ ਵੱਲੋਂ ਚਾਨਣ ਦੀਪ ਸਿੰਘ ਨਾਨ ਮੈਡੀਕਲ ਸੁਪਰਵਾਈਜ਼ਰ (ਲੈਪਰੋਸੀ) ਨੇ ਮੁਫ਼ਤ ਦਵਾਈਆਂ ਅਤੇ ਫ਼ਲ ਵੰਡੇ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਹਤ ਵਿਭਾਗ ਵੱਲੋਂ ਤੰਬਾਕੂਨੋਸ਼ੀ ਰੋਕਣ ਲਈ ਚਲਾਨ ਕੱਟੇ
Next articleਏਹੁ ਹਮਾਰਾ ਜੀਵਣਾ ਹੈ -232