ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਪੰਜਾਬ ਸਰਕਾਰ ਵੱਲੋ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਤਹਿਤ ਜ਼ਿਲ੍ਹੇ ਦੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਉਣ ਲਈ ਉਮੀਦਵਾਰਾਂ ਦਾ ਦਾਖ਼ਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਤੀ 26 ਨਵੰਬਰ, 2024 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਬਿਊਰੋ, ਕਮਰਾ ਨੰਬਰ 413 ਵਿਖੇ ਦਾਖਲਾ-ਕਮ-ਰਜਿਸਟ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ 10ਵੀਂ ਪਾਸ, 18 ਤੋ 35 ਸਾਲ ਦੀ ਉਮਰ ਦਾ ਕੋਈ ਵੀ ਪੇਂਡੂ ਬੇਰੋਜ਼ਗਾਰ ਨੌਜਵਾਨ ਆਪਣਾ ਆਧਾਰ ਕਾਰਡ, ਵਿੱਦਿਅਕ ਸਰਟੀਫਿਕੇਟ, ਬੈਂਕ ਅਕਾਊਂਂਟ, ਜਾਤੀ ਸਰਟੀਫਿਕੇਟ, ਗ਼ਰੀਬੀ ਰੇਖਾ ਨਾਲ ਸਬੰਧਤ ਕੋਈ ਵੀ ਸਰਟੀਫਿਕੇਟ (ਬੀ.ਪੀ.ਐਲ/ਨੀਲਾ ਕਾਰਡ/ਮਨਰੇਗਾ ਕਾਰਡ ਆਦਿ) ਦੀਆਂ ਨਕਲਾਂ ਅਤੇ 6 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਜ਼ਿਲ੍ਹਾ ਰੋਜਗਾਰ ਬਿਊਰੋ ਵਿਖੇ ਕੈਂਪ ਵਿਚ ਸ਼ਮੂਲੀਅਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਨਾਲ ਮੋਬਾਈਲ ਨੰਬਰ 83603-76675 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰ ਵੱਲੋ ਮਨਜੂਰਸ਼ੁਦਾ ਟ੍ਰੇਨਿੰਗ ਸੈਂਟਰਾਂ ਵਿਚ ਵੇਅਰਹਾਊਸ ਐਸੋਸੀਏਟ (ਲਾਜਿਸਟਿਕ ਸੈਕਟਰ) ਅਤੇ ਇਨਕਮਿੰਗ ਕੁਆਲਟੀ ਕੰਟਰੋਲ ਟੈਕਨੀਸ਼ੀਅਨ (ਇਲੈਕਟ੍ਰਾਨਿਕ ਸੈਕਟਰ) ਕੋਰਸਾਂ ਵਿਚ ਪੰਜ ਮਹੀਨੇ ਦੀ ਮੁਫ਼ਤ ਰਿਹਾਇਸ਼ੀ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਪਾਰਟਨਰਾਂ ਵੱਲੋ ਸਥਾਪਿਤ ਇਨ੍ਹਾਂ ਟ੍ਰੇਨਿੰਗ ਸੈਂਟਰਾਂ ਵਿਚ ਮੁਫ਼ਤ ਹੁਨਰ ਸਿਖਲਾਈ ਤੋ ਇਲਾਵਾ ਮੁਫ਼ਤ ਰਿਹਾਇਸ਼, ਖਾਣਾ, ਕਾਪੀਆਂ/ਕਿਤਾਬਾਂ ਵਰਦੀਆਂ, ਖੇਡ ਮੈਦਾਨ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਹੁਨਰ ਸਿਖਲਾਈ ਉਪਰੰਤ ਉਮੀਦਵਾਰਾਂ ਨੂੰ ਸਰਕਾਰੀ ਹੁਨਰ ਪ੍ਰਮਾਣਿਤ ਸਰਟੀਫਿਕੇਟ ਦਿੱਤਾ ਜਾਵੇਗਾ।ਟ੍ਰੇਨਿੰਗ ਉਪਰੰਤ ਉਮੀਦਵਾਰਾ ਦੀ ਇਨ੍ਹਾਂ ਕੋਰਸਾਂ ਨਾਲ ਸਬੰਧਤ ਕੰਪਨੀਆਂ ਵਿਚ ਪਲੇਸਮੈਂਟ ਕਰਵਾਈ ਜਾਵੇਗੀ। ਪਲੇਸਮੈਂਟ ਦੌਰਾਨ ਉਮੀਦਵਾਰਾਂ ਨੂੰ ਲਾਜ਼ਮੀ ਵਜ਼ੀਫਾ ਦਿੱਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly