ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜ਼ਿਲ੍ਹਾ ਭਾਸ਼ਾ ਅਧਿਕਾਰੀ ਕਪੂਰਥਲਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਸਦਰ ਮੁਕਾਮਾਂ ਰਾਹੀਂ ਉਰਦੂ ਭਾਸ਼ਾ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ। ਇਸੇ ਤਹਿਤ ਭਾਸ਼ਾ ਵਿਭਾਗ ਕਪੂਰਥਲਾ ਵਲੋਂ ਜ਼ਿਲ੍ਹੇ ਦੇ ਚਾਹਵਾਨ ਸਿਖਿਆਰਥੀਆਂ ਲਈ ਉਰਦੂ ਭਾਸ਼ਾ ਦੇ ਮੁਫ਼ਤ ਸਿਖਲਾਈ ਕੋਰਸ ਦੀਆਂ ਕਲਾਸਾਂ ਦੀ ਸ਼ੁਰੂਆਤ 2 ਜਨਵਰੀ 2023 ਤੋਂ ਗੁਰੂ ਨਾਨਕ ਜ਼ਿਲ੍ਹਾ ਲਾਇਬਰ੍ਰੇਰੀ ਨੇੜੇ ਪੁਰਾਣੀ ਕਚਿਹਰੀ ਕਪੂਰਥਲਾ ਵਿਖੇ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਾਸ ਹਣ ਵਾਲੇ ਵਿਦਿਆਰਥੀਆਂ ਨੂੰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਲਾਸਾਂ 2 ਜਨਵਰੀ 2023 ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਇਸਦਾ ਸਮਾਂ ਸ਼ਾਮ 5:15 ਤੋਂ 6:15 ਦਾ ਹੋਵੇਗਾ। ਉਨ੍ਹਾਂ ਉਰਦੂ ਸਿੱਖਣ ਦੇ ਚਾਹਵਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ 30 ਦਸੰਬਰ 2022 ਤੱਕ ਜ਼ਿਲਾ ਭਾਸ਼ਾ ਅਫ਼ਸਰ ਕਪੂਰਥਲ਼ਾ ਦੇ ਕਮਰਾ ਨੰਬਰ 404,ਚੌਥੀ ਮੰਜਿਲ ਜ਼ਿਲ੍ਹਾ ਪ੍ਰਬੰਧਕੀ ਕੰਪਲਕੈਸ ਵਿਖੇ ਆਪਣਾ ਨਾਮ ਦਰਜ ਕਰਵਾ ਦਾਖਲਾ ਲੈਣਾ ਯਕੀਨੀ ਬਣਾਉਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਸੀਨੀਅਰ ਸਹਾਇਕ ਬਲਵੀਰ ਸਿੰਘ ਨਾਲ ਮੋਬਾਇਲ ਨੰ: 97809-23100 ਤੇ ਸੰਪਰਕ ਕੀਤਾ ਜਾ ਸਕਦਾ ਹੈ।