ਸੂਰਤ — ਗੁਜਰਾਤ ‘ਚ 10 ਸਾਲ ਦੀ ਲੜਕੀ ਆਪਣੇ 16 ਸਾਲਾ ਬੁਆਏਫ੍ਰੈਂਡ ਨਾਲ ਘਰੋਂ ਭੱਜ ਗਈ। ਦੋਵੇਂ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਦੋਸਤ ਬਣ ਗਏ। ਇਸ ਤੋਂ ਬਾਅਦ ਦੋਵਾਂ ਨੇ ਇਕ-ਦੂਜੇ ਨਾਲ ਆਪਣੇ ਮੋਬਾਈਲ ਨੰਬਰ ਸਾਂਝੇ ਕੀਤੇ ਅਤੇ ਹੌਲੀ-ਹੌਲੀ ਦੋਸਤੀ ਪਿਆਰ ਵਿਚ ਬਦਲ ਗਈ। ਇਸ ਤੋਂ ਬਾਅਦ ਦੋਵੇਂ ਘਰੋਂ ਭੱਜ ਗਏ। ਹਾਲਾਂਕਿ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਦੇ ਕੁਝ ਘੰਟਿਆਂ ਬਾਅਦ ਹੀ ਪੁਲਸ ਨੇ ਉਨ੍ਹਾਂ ਨੂੰ ਨੇੜਲੇ ਪਿੰਡ ਤੋਂ ਕਾਬੂ ਕਰ ਲਿਆ। ਦੋਵਾਂ ਨੂੰ ਜੁਵੇਨਾਈਲ ਹੋਮ ਭੇਜ ਦਿੱਤਾ ਗਿਆ ਹੈ, ਰਿਪੋਰਟ ਮੁਤਾਬਕ 5ਵੀਂ ਜਮਾਤ ‘ਚ ਪੜ੍ਹਦੀ 10 ਸਾਲਾ ਬੱਚੀ 31 ਦਸੰਬਰ ਨੂੰ ਪਿੰਡ ਧਨਸੁਰਾ ‘ਚ ਆਪਣੇ ਘਰ ਤੋਂ ਲਾਪਤਾ ਹੋ ਗਈ ਸੀ। ਪਰਿਵਾਰ ਵਾਲਿਆਂ ਨੇ ਕਈ ਘੰਟਿਆਂ ਤੱਕ ਉਸ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਇਸ ਤੋਂ ਬਾਅਦ ਆਖਿਰਕਾਰ ਪਰਿਵਾਰ ਨੇ ਲੜਕੀ ਦੇ ਅਗਵਾ ਹੋਣ ਦੀ ਸ਼ਿਕਾਇਤ ਪੁਲਸ ਕੋਲ ਦਰਜ ਕਰਵਾਈ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਪਾਇਆ ਕਿ ਦੋਵੇਂ ਨਾਬਾਲਗ ਇੰਸਟਾਗ੍ਰਾਮ ਦੇ ਜ਼ਰੀਏ ਸੰਪਰਕ ਵਿੱਚ ਆਏ ਸਨ ਅਤੇ ਫਿਰ ਉਨ੍ਹਾਂ ਵਿੱਚ ਪਿਆਰ ਹੋ ਗਿਆ ਸੀ। 31 ਦਸੰਬਰ ਨੂੰ ਉਸ ਨੇ ਭੱਜਣ ਦੀ ਯੋਜਨਾ ਬਣਾਈ ਅਤੇ ਆਪਣੇ ਤਿੰਨ ਦੋਸਤਾਂ ਦੀ ਮਦਦ ਨਾਲ ਫਰਾਰ ਹੋ ਗਿਆ।
ਦਿਲਚਸਪ ਗੱਲ ਇਹ ਹੈ ਕਿ ਲੜਕੀ ਦੇ ਪਿਤਾ ਨੂੰ ਸੋਸ਼ਲ ਮੀਡੀਆ ਬਾਰੇ ਕੁਝ ਨਹੀਂ ਪਤਾ। ਪੁਲਿਸ ਨੇ ਪਾਇਆ ਕਿ 10 ਸਾਲ ਦੀ ਬੱਚੀ ਆਪਣੀ ਮਾਂ ਦੇ ਫੋਨ ਤੋਂ ਇੰਸਟਾਗ੍ਰਾਮ ਦੀ ਵਰਤੋਂ ਕਰਦੀ ਸੀ ਅਤੇ ਉਥੋਂ ਉਹ ਦੂਜੇ ਪਿੰਡ ਵਿੱਚ ਰਹਿਣ ਵਾਲੇ ਲੜਕੇ ਦੇ ਸੰਪਰਕ ਵਿੱਚ ਆਈ ਸੀ। ਦੋਵੇਂ ਅਕਸਰ ਫੋਨ ‘ਤੇ ਗੱਲ ਕਰਦੇ ਸਨ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਸ ਨੇ ਲੜਕੀ ਨੂੰ ਟਰੇਸ ਕਰਕੇ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ। ਪੁਲਸ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੇ ਸਾਲ ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ ਮੱਧ ਪ੍ਰਦੇਸ਼ ਵਿੱਚ ਸਾਹਮਣੇ ਆਈ ਸੀ, ਜਦੋਂ ਇੱਕ 15 ਸਾਲ ਦੀ ਲੜਕੀ ਨੂੰ ਇੱਕ 27 ਸਾਲਾ ਵਿਅਕਤੀ ਨਾਲ ਪਿਆਰ ਹੋ ਗਿਆ ਸੀ, ਜਿਸਨੂੰ ਉਹ ਇੱਕ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਮਿਲੀ ਸੀ ਅਤੇ ਉਸ ਨਾਲ ਫਰਾਰ ਹੋ ਗਈ ਸੀ। ਦੋਵਾਂ ਨੇ ਆਪਣੇ ਮਾਪਿਆਂ ਨੂੰ ਧਮਕੀ ਵੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦਾ ਵਿਆਹ ਨਹੀਂ ਹੋਇਆ ਤਾਂ ਉਹ ਘਰੋਂ ਭੱਜ ਜਾਣਗੇ। ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕੀਤੇ ਗਏ ਇੱਕ ਅਧਿਐਨ ਵਿੱਚ ਪਾਇਆ ਗਿਆ ਹੈ ਕਿ 10 ਵਿੱਚੋਂ 4 ਨਾਬਾਲਗ ਲੜਕੀਆਂ ਜੋ ਆਪਣੇ ਮਾਤਾ-ਪਿਤਾ ਨੂੰ ਦੱਸੇ ਬਿਨਾਂ ਘਰ ਛੱਡ ਜਾਂਦੀਆਂ ਹਨ, ਘਰੇਲੂ ਸਮੱਸਿਆਵਾਂ ਕਾਰਨ ਅਜਿਹਾ ਕਦਮ ਚੁੱਕਦੀਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly