ਜਲੰਧਰ, (ਸਮਾਜ ਵੀਕਲੀ) (ਪਰਮਜੀਤ ਜੱਸਲ)-ਅੱਜ ਪੰਜਾਬ ਦੇ ਬੁੱਧਿਸਟ ਭਾਈਚਾਰੇ ਦੇ ਸੀਨੀਅਰ ਬੋਧੀ ਆਗੂਆਂ ਸ੍ਰੀ ਹੁਸਨ ਲਾਲ ਬੌਧ, ਐਡਵੋਕੇਟ ਹਰਭਜਨ ਸਾਂਪਲਾ , ਬਲਦੇਵ ਰਾਜ ਜੱਸਲ, ਚੰਚਲ ਬੌਧ, ਬਲਦੇਵ ਰਾਜ ਭਾਰਦਵਾਜ, ਪ੍ਰਿੰਸੀਪਲ ਪਰਮਜੀਤ ਜੱਸਲ ਆਦਿ ਨੇ ਸਾਂਝੇ ਬਿਆਨ ‘ਚ ਕਿਹਾ ਹੈ ਕਿ ਬੌਧ ਗਯਾ ਮੁਕਤੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ 10 ਅਗਸਤ 2025 ਨੂੰ ਬੁੱਧ ਵਿਹਾਰ ਸਿਧਾਰਥ ਨਗਰ ਜਲੰਧਰ ਤੋਂ “ਮਿਸ਼ਾਲ ਮਾਰਚ ” , ਸਵੇਰੇ 10 ਵਜੇ ਸ਼ੁਰੂ ਕੀਤੀ ਜਾਵੇਗੀ। ਇਹ ਮਿਸ਼ਾਲ ਮਾਰਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕੱਢਿਆ ਜਾਵੇਗਾ। ਜਲੰਧਰ ਤੋਂ ਬਾਅਦ ਅਗਲੇ ਦਿਨ ਹੋਰ ਜਿਲ੍ਹੇ ਨੂੰ “ਮਿਸ਼ਾਲ ” ਦਿੱਤੀ ਜਾਵੇਗੀ। ਇਸ ਮਾਰਚ ਦਾ ਮੁੱਖ ਮਕਸਦ ਬੌਧ ਗਯਾ ਮੰਦਰ ਐਕਟ 1949 ਨੂੰ ਰੱਦ ਕਰਵਾਉਣਾ ਅਤੇ ਬੌਧ ਗਯਾ ਮਹਾਂਬੁੱਧ ਮਹਾਂਵਿਹਾਰ ਦਾ ਕੰਟਰੋਲ ਨਿਰੋਲ ਬੋਧੀਆਂ ਦੇ ਹਵਾਲੇ ਕਰਵਾਉਣਾ ਹੈ। ਇਹ ਅੰਦੋਲਨ 12 ਫਰਵਰੀ 2025 ਤੋਂ ਭਿਖਸ਼ੂ ਸੰਘ ਅਤੇ ਆਲ ਇੰਡੀਆ ਬੁੱਧਿਸਟ ਫੋਰਮ ਦੇ ਜਨਰਲ ਸਕੱਤਰ ਸ੍ਰੀ ਆਕਾਸ਼ ਲਾਮਾ ਵਲੋਂ ਸ਼ੁਰੂ ਕੀਤਾ ਹੋਇਆ ਹੈ। ਜਿਸ ਨੂੰ ਹੋਰ ਮਜਬੂਤ ਕਰਨ ਲਈ “ਮਿਸ਼ਾਲ ਮਾਰਚ ” 10 ਅਗਸਤ 2025 ਨੂੰ ਭਾਰਤ ਦੇਸ਼ ਦੇ ਵੱਖ-ਵੱਖ ਪ੍ਰਾਂਤਾਂ ਵਿੱਚ ਕੱਢਿਆ ਜਾ ਰਿਹਾ ਹੈ। ਇਹ ਸਬੰਧ ਵਿੱਚ ਪੋਸਟ ਕਾਰਡ ਕੰਪੇਨ ਚਲਾਈ ਜਾਵੇਗੀ। ਜਿਸ ਵਿੱਚ ਬੌਧ ਗਯਾ ਮੰਦਰ ਐਕਟ 1949 ਨੂੰ ਰੱਦ ਕਰਨ ਬਾਰੇ ਕੇਂਦਰ ਸਰਕਾਰ ਨੂੰ ਲਿਖਿਆ ਜਾਵੇਗਾ। ਐਡਵੋਕੇਟ ਹਰਭਜਨ ਸਾਂਪਲਾ ਨੇ ਆਜ਼ਾਦੀ, ਬਰਾਬਰੀ, ਭਾਈਚਾਰੇ ‘ਚ ਵਿਸ਼ਵਾਸ਼ ਰੱਖਣ ਵਾਲੇ ਬੁੱਧੀਜੀਵੀਆਂ, ਅੰਬੇਡਕਰੀਆਂ, ਬੋਧੀਆਂ ਨੂੰ ਸਮੇਂ ਸਿਰ ਬੁੱਧ ਵਿਹਾਰ ਸਿਧਾਰਥ ਨਗਰ ਜਲੰਧਰ ਵਿਖੇ ” ਮਿਸ਼ਾਲ ਮਾਰਚ ” ‘ਚ ਪਹੁੰਚਣ ਦੀ ਅਪੀਲ ਕੀਤੀ ਹੈ।
ਬੁੱਧ ਵਿਹਾਰ ਸਿਧਾਰਥ ਨਗਰ ਤੋਂ “ਮਿਸ਼ਾਲ ਮਾਰਚ ” ਅੱਜ * ਆਜ਼ਾਦੀ ,ਬਰਾਬਰੀ, ਭਾਈਚਾਰੇ ‘ਚ ਯਕੀਨ ਰੱਖਣ ਵਾਲੇ ਬੁੱਧੀਜੀਵੀਆਂ ਨੂੰ ਸਮੇਂ ਸਿਰ ਪਹੁੰਚਣ ਦਾ ਸੱਦਾ- ਸਾਂਪਲਾ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



