ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਸਥਾਨਕ ਸਰਕਾਰੀ ਹਾਈ ਸਕੂਲ ਅੱਪਰਾ ਵਿਖੇ ਸਿਵਲ ਸਰਜਨ ਜਲੰਧਰ ਦੇ ਨਿਰਦੇਸ਼ਾਂ ਅਨੁਸਾਰ ਐੱਸ. ਐੱਮ. ਓ. ਡਾ ਕਿਰਨ ਕੌਸ਼ਲ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਤੇ ਇਲਾਕਾ ਵਾਸੀਆਂ ਨੂੰ ਡੇਂਗੂ, ਮਲੇਰੀਆਂ ਤੇ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਬੋਲਦਿਆਂ ਹੈਲਥ ਸੁਪਰਵਾਈਜ਼ਰ ਗੁਰਨੇਕ ਲਾਲ ਨੇ ਕਿਹਾ ਕਿ ਸਾਨੂੰ ਆਪਣੀ ਤੇ ਆਪਣੇ ਆਲੇ ਦੁਆਲੇ ਦੀ ਸਫਾਈ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ | ਉਨਾਂ ਅੱਗੇ ਕਿਹਾ ਕਿ ਸੱਭ ਤੋਂ ਵੱਡਾ ਕੋਹੜ ਨਸ਼ੇ ਦਾ ਹੈ, ਜਿਸ ਤੋਂ ਸੱਭ ਨੂੰ ਬਚਣ ਦੀ ਜਰੂਰਤ ਹੈ | ਇਸ ਮੌਕੇ ਆਂਗਨਵਾੜੀ ਵਰਕਰਜ਼ ਤੇ ਹੈਲਪਰ ਵੀ ਮੌਜੂਦ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly