ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਮੋਹਾਲੀ ਵਿਖੇ ਕੀਤਾ ਜਾਵੇਗਾ ਵੱਡਾ ਰੋਸ ਪ੍ਰਦਰਸ਼ਨ 

ਮੋਗਾ/ ਫਰੀਦਕੋਟ 22 ਜੁਲਾ (ਬੇਅੰਤ ਗਿੱਲ ਭਲੂਰ)ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਸੂਬਾ ਕਮੇਟੀ ਪਸ਼ੂ ਪਾਲਣ ਵਿਭਾਗ ਪੰਜਾਬ ਫੈਡਰੇਸ਼ਨ ਦੇ ਪ੍ਰਧਾਨ  ਦਰਸ਼ਨ ਸਿੰਘ ਲੁਬਾਣਾ, ਸੂਬਾ ਸਕੱਤਰ  ਰਣਜੀਤ ਸਿੰਘ ਰਾਣਵਾਂ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ  ਜਗਦੀਸ਼ ਸਿੰਘ ਬਰਨਾਲਾ ਦੀ ਅਗਵਾਈ ਵਿਚ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਚੰਡੀਗੜ੍ਹ ਸੈਕਟਰ 68 ਮੋਹਾਲੀ ਵਿਖੇ ਮੰਗਾਂ ਨੂੰ ਨਾ ਮੰਨਣ ਦੇ ਸਬੰਧ ਵਿੱਚ ਰੋਸ ਰੈਲੀ ਮਿਤੀ 27.07.2023 ਨੂੰ ਮੋਹਾਲੀ  ਵਿਖੇ ਕੀਤੀ ਜਾ ਰਹੀ ਹੈ।
ਸਾਂਝਾ ਬਿਆਨ ਜਾਰੀ ਕਰਦਿਆਂ  ਇਕਬਾਲ ਸਿੰਘ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ, ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਫਿਰੋਜ਼ਪੁਰ ਜ਼ਿਲਾ ਪ੍ਰਧਾਨ ਵਿਨੋਦ ਕੁਮਾਰ ਫਾਜ਼ਿਲਕਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ  ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਦਰਜਾਚਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਅਤੇ ਵਾਰ ਵਾਰ ਮੰਗ ਕਰਨ ‘ਤੇ ਵੀ ਸਰਕਾਰ ਵੱਲੋਂ ਡਾਇਰੈਕਟਰ ਸਾਹਿਬ ਨੂੰ ਦਰਜਾਚਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕਿਹਾ ਗਿਆ ਸੀ ਪਰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਸਰਕਾਰ ਦੇ ਹੁਕਮਾਂ ਨੂੰ ਵੀ ਅਣਗੌਲਿਆ ਕੀਤਾ। ਇਸ ਵਜੋਂ ਜ਼ਿਲ੍ਹਾ ਫਰੀਦਕੋਟ , ਫਿਰੋਜ਼ਪੁਰ ਜ਼ਿਲ੍ਹਾ ਫਾਜ਼ਿਲਕਾ ਦੇ ਦਰਜਾਚਾਰ ਮੁਲਾਜ਼ਮਾਂ ਵੱਲੋਂ ਵੱਡੀ ਗਿਣਤੀ ਵਿਚ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨਗੇ। ਇਸ ਦੌਰਾਨ ਸੂਬਾ ਮੀਤ ਪ੍ਰਧਾਨ ਇਕਬਾਲ ਸਿੰਘ,  ਕੁਲਵੀਰ ਸਿੰਘ,ਭੋਲਾ ਸਿੰਘ, ਕਸ਼ਮੀਰ ਸਿੰਘ, ਰਜਿੰਦਰ ਸਿੰਘ, ਰਵਿੰਦਰ ਕੁਮਾਰ, ਜ਼ਿਲ੍ਹਾ ਫਿਰੋਜ਼ਪੁਰ ਦੇ ਗੁਰਸੇਵਕ ਸਿੰਘ, ਪਰਮਪਾਲ ਸਿੰਘ, ਅਸ਼ਵਨੀ ਕੁਮਾਰ, ਸੁਖਵਿੰਦਰ ਸਿੰਘ, ਜ਼ਿਲ੍ਹਾ ਫਾਜ਼ਿਲਕਾ ਦੇ ਨਰੇਸ਼ ਕੁਮਾਰ, ਸੋਨੂੰ ਕੁਮਾਰ, ਦੀਵਾਨ, ਸੁਖਦੇਵ ਕੁਮਾਰ, ਵਿਸ਼ਨੂੰ ਅਤੇ ਸਾਰੇ ਦਰਜਾਚਾਰ ਮੁਲਾਜ਼ਮ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੰਗ ਕੁਰਸੀ ਦੇ
Next articleਪਿੰਡਾਂ ਦੀ ਬਿਹਤਰੀ ਲਈ ਗਠਿਤ ਕਮੇਟੀਆਂ ਜਾਂ ਕਲੱਬਾਂ ‘ਚ ਇਮਾਨਦਾਰੀ ਦਾ ਹੋਣਾ ਲਾਜ਼ਮੀ_ ਪ੍ਰਿੰਸੀਪਲ ਮੇਹਰ ਸਿੰਘ ਸੰਧੂ