(ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਸ਼ਰੋਮਣੀ ਅਕਾਲੀ ਦਲ ਦੇ ਵਿੱਚ ਪਿਛਲੇ ਸਮੇਂ ਵਿੱਚ ਜੋ ਕੁਝ ਚੱਲ ਰਿਹਾ ਹੈ ਉਹ ਸਭ ਅੱਛਾ ਨਹੀਂ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਚੁਣੌਤੀ ਦਿੰਦਿਆਂ ਅਕਾਲੀ ਦਲ ਦੋਫਾੜ ਹੋ ਗਿਆ ਹੈ। ਇਸ ਸਬੰਧ ਦੇ ਵਿੱਚ ਅਕਾਲੀ ਦਲ ਦੇ ਬਾਗੀ ਧੜੇ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਜਥੇਦਾਰ ਨੂੰ ਬੇਨਤੀ ਕੀਤੀ ਸੀ ਕਿ ਇਸ ਮਾਮਲੇ ਦੇ ਉੱਪਰ ਗੌਰ ਕੀਤਾ ਜਾਵੇ ਤਾਂ ਕਿ ਅਕਾਲੀ ਦਲ ਦੀ ਮੁੜ ਸੁਰਜੀਤੀ ਹੋ ਸਕੇ। ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਪੰਜ ਸਿੰਘ ਸਾਹਿਬਾਨਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਗਿਆ ਕਿ ਉਹ ਨਿਮਾਣੇ ਸਿੱਖ ਵਾਂਗ ਆ ਕੇ ਮੁਆਫੀ ਮੰਗਣ ਸ਼੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਤੇ ਨਾਲ ਹੀ ਪੰਜ ਸਿੰਘ ਸਾਹਿਬਾਨ ਦੇ ਅੱਗੇ ਪੇਸ਼ ਹੋਣ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਦੇ ਵਿੱਚ ਆ ਕੇ ਮੁਆਫੀ ਮੰਗਣ,ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਗਿਆ ਤੇ ਕਿਹਾ ਗਿਆ ਹੈ ਕਿ ਉਹਨਾਂ ਦੇ ਵੱਲੋਂ ਜੋ ਡਿਪਟੀ ਮੁੱਖ ਮੰਤਰੀ ਰਹਿੰਦੇ ਆ ਪ੍ਰਧਾਨ ਰਹਿੰਦਿਆਂ ਜੋ ਗੁਨਾਹ ਹੋਏ ਨੇ ਉਹਨਾਂ ਦੇ ਲਈ ਉਹਨਾਂ ਨੂੰ ਤਨਖਾਹੀਆ ਕਰਾ ਦਿੱਤਾ ਗਿਆ।
ਜਥੇਦਾਰ ਸਾਹਿਬਾਨਾਂ ਨੇ ਇਹ ਵੀ ਕਿਹਾ ਕਿ ਉਸ ਵੇਲੇ ਜਿਹੜੇ ਵੀ ਅਕਾਲੀ ਆਗੂ ਸਰਕਾਰ ਵਿੱਚ ਸ਼ਾਮਿਲ ਸਨ ਉਹਨਾਂ ਨੂੰ ਵੀ ਪੇਸ਼ ਹੋਣ ਲਈ ਕਿਹਾ ਗਿਆ ਹੈ ਗੌਰਤਲਬ ਹੈ ਕਿ ਜੋ ਅਕਾਲੀ ਦਲ ਦੇ ਵਿੱਚੋਂ ਬਾਗ਼ੀ ਧੜਾ ਹੈ ਉਸ ਦੇ ਵਿੱਚ ਵੀ ਕੁਝ ਉਹ ਮੈਂਬਰ ਹਨ ਜੋ ਅਕਾਲੀ ਭਾਜਪਾ ਸਰਕਾਰ ਦਰਮਿਆਨ ਸਰਕਾਰ ਦਾ ਹਿੱਸਾ ਰਹੇ ਹਨ।
ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਖਿਮਾ ਯਾਚਨਾ ਦੇ ਲਈ 15 ਦਿਨ ਦਾ ਸਮਾਂ ਦਿੱਤਾ ਹੈ। ਕੀ ਉਧਰ ਬਾਗੀ ਧੜੇ ਦੇ ਪ੍ਰਮੁੱਖ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਸਾਰਾ ਮਾਮਲਾ ਹੁਣ ਤੁਹਾਡੇ ਧਿਆਨ ਵਿੱਚ ਹੈ ਇਸ ਨੂੰ ਬਹੁਤ ਡੂੰਘਾਈ ਨਾਲ ਜਾਂਚਿਆ ਜਾਵੇ ਤਾਂ ਕਿ ਅਕਾਲੀ ਦਲ ਦੀ ਮੁੜ ਸੁਰਜੀਤੀ ਸਹੀ ਤਰੀਕੇ ਨਾਲ ਹੋ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly