21 ਨਵੰਬਰ ਨੂੰ ਨਹਿਰੂ ਜੀ ਦੇ ਜਨਮ-ਦਿਨ ‘ਤੇ ਸੁਤੰਤਰਤਾ ਸੰਗਰਾਮੀ, ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਲੜਨ ਵਾਲੇ ਪਰਿਵਾਰ ਅਤੇ ਸੀਨੀਅਰ ਕਾਂਗਰਸੀ ਵਰਕਰਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਨਹਿਰੂ ਜੀ ਦੀਆਂ ਲਿਖੀਆਂ ਪੁਸਤਕਾਂ ਵੀ ਸਮਾਗਮ ਵਿੱਚ ਰੱਖਾਂਗੇ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਅੱਜ ਸਰਕਟ ਹਾਊਸ ਵਿੱਚ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਵਿੱਚ 21 ਨਵੰਬਰ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ-ਦਿਨ ਸੰਬੰਧੀ ਕਰਵਾਈ ਜਾ ਰਹੀ ਵਿਚਾਰ ਗੋਸ਼ਟੀ ਦੀਆਂ ਤਿਆਰੀਆਂ ਸੰਬੰਧੀ ਚੋਣਵੇਂ ਕਾਂਗਰਸੀ ਨੇਤਾਵਾਂ ਦੀ ਮੀਟਿੰਗ ਹੋਈ ਜਿਸ ਵਿੱਚ ਗੁਰਨਾਮ ਸਿੰਘ ਕਲੇਰ, ਸੀਨੀਅਰ ਨੇਤਾ ਰਤਨੀਸ਼ ਸਿੰਘ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ, ਕੇਵਲ ਪਾਹਵਾ, ਮਨਮਿੰਦਰ ਸਿੰਘ ਸ਼ਾਮਿਲ ਹੋਏ। ਇਸ ਸਮੇਂ ਸ਼੍ਰੀ ਬਾਵਾ ਨੇ ਦੱਸਿਆ ਕਿ 21 ਨਵੰਬਰ ਦੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਹਨਾਂ ਦੱਸਿਆ ਕਿ ਨਹਿਰੂ ਜੀ ਦੀ ਭਾਰਤ ਨੂੰ ਦੇਣ ਸੰਬੰਧੀ ਵੱਡੇ ਬੋਰਡ ਵੀ ਲਗਾਏ ਗਏ ਹਨ। ਉਹਨਾਂ ਦੀਆਂ ਲਿਖੀਆਂ ਪੁਸਤਕਾਂ ਐਨ ਆਟੋ ਬਾਇਓਗਰਾਫੀ ਜਵਾਹਰ ਲਾਲ ਨਹਿਰੂ (An Autobiography), ਦੀ ਡਿਸਕਵਰੀ ਆਫ ਇੰਡੀਆ (The Discovery of India), ਲੈਟਰਸ ਫਰੌਮ ਏ ਫਾਦਰ ਟੂ ਹਿਜ਼ ਡਾਟਰ (Letters from a Father to His Daughter) ਵੀ ਸਮਾਗਮ ਵਿੱਚ ਰੱਖੀਆਂ ਜਾਣਗੀਆਂ। ਇਸ ਸਮੇਂ ਉਹਨਾਂ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਡਾ: ਮਨਮੋਹਨ ਸਿੰਘ ਤੱਕ ਦੀਆਂ ਸਰਕਾਰਾਂ ਦੇ ਕੀਤੇ ਕੰਮਾਂ ਨੇ ਭਾਰਤ ਨੂੰ ਵਿਸ਼ਵ ਦੇ ਮੋਹਰੀ ਦੇਸ਼ਾਂ ਦੀ ਕਤਾਰ ਵਿੱਚ ਖੜਾ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਹੈ ਜੋ ਸੈਕੂਲਰ ਸੋਚ ਦੀ ਧਾਰਨੀ ਹੈ ਅਤੇ ਜਿਸ ਦੀ ਦੇਸ਼ ਨੂੰ ਲੋੜ ਹੈ। ਉਹਨਾਂ ਕਿਹਾ ਕਿ ਧਰਮ ਅਤੇ ਜਾਤੀ ਦੇ ਨਾਮ ‘ਤੇ ਸਿਆਸਤ ਸਮਾਜ ਦੀਆਂ ਵੰਡੀਆਂ ਪਾਉਂਦੀ ਹੈ ਜਿਸ ਤੋਂ ਦੇਸ਼ ਨੂੰ ਬਚਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਵੋਟ ਦਾ ਕੋਈ ਮੁੱਲ ਨਹੀਂ ਪਰ ਅੱਜ ਵੋਟ ਦਾ ਮੁੱਲ ਪਾਉਣਾ ਦੇਸ਼ ਦੇ ਲੋਕਤੰਤਰ ਲਈ ਖਤਰਾ ਬਣਦਾ ਜਾ ਰਿਹਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



