ਸਰਬੱਤ ਦਾ ਭਲਾ ਟਰੱਸਟ ਵਲੋਂ ਹਜੂਰਾ ਕਪੂਰਾ ਕਲੋਨੀ ਵਿਖੇ ਮੁਫ਼ਤ ਮੈਡੀਕਲ ਕੈਂਪ

ਸਰਬੱਤ ਦਾ ਭਲਾ ਟਰੱਸਟ ਵਲੋਂ ਹਜੂਰਾ ਕਪੂਰਾ ਕਲੋਨੀ ਵਿਖੇ ਮੁਫ਼ਤ ਮੈਡੀਕਲ ਕੈਂਪ

( ਸਮਾਜ ਵੀਕਲੀ )-  ਅੱਜ ਗੁਰਦੁਆਰਾ ਕਲਗੀਧਰ ਸਾਹਿਬ ਹਜੂਰਾ ਕਪੂਰਾ ਕਲੋਨੀ ਬਠਿੰਡਾ ਵਿਖੇ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ, ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਪ੍ਰੋਫੈਸਰ ਜਸਵੰਤ ਸਿੰਘ ਬਰਾੜ ਨੇ ਕੀਤਾ।ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾ ਐਸ ਪੀ ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ,ਕੌਮੀ ਪ੍ਧਾਨ ਜੱਸਾ ਸਿੰਘ ਸੰਧੂ, ਡਾਰਿਕਟਰ ਸਿਹਤ ਸੇਵਾਵਾਂ ਡਾ.ਦਲਜੀਤ ਸਿੰਘ ਗਿੱਲ ਅਤੇ ਡਾ.ਆਰ ਐਸ ਅਟਵਾਲ ਦੇ ਦਿਸ਼ਾ ਨਿਰਦੇਸਾ ਅਨੁਸਾਰ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ, ਵਲੋਂ ਲਗਾਏ ਇਸ ਕੈਂਪ ਵਿੱਚ ਡਾਕਟਰ ਹਰਮਨਪ੍ਰੀਤ ਸਿੰਘ ਭੰਗੂ ਨੇ ਪੇਟ, ਲੀਵਰ, ਛਾਤੀ, ਸ਼ੂਗਰ ਤੇ ਬੀਪੀ ਨਾਲ ਸੰਬਧਿਤ 56 ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ। ਸਰਬੱਤ ਦਾ ਭਲਾ ਟਰੱਸਟ ਦੀ ਟੀਮ ਵਲੋਂ ਮੌਕੇ ਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ।

ਟਰੱਸਟ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਪ੍ਰੋ ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਜਲਦੀ ਹੀ ਇਸ ਗੁਰਦੁਆਰਾ ਸਾਹਿਬ ਵਿਖੇ ਸੰਨੀ ਓਬਰਾਏ ਲੈਬ ਬਠਿੰਡਾ ਦਾ ਬਲੱਡ ਸੈਂਪਲ ਕੁਲੈਕਸ਼ਨ ਸੈਂਟਰ ਖੋਲ੍ਹਿਆ ਜਾਵੇਗਾ, ਜਿੱਥੇ ਈਸੀਜੀ ਸਿਰਫ਼ 20 ਰੁਪਏ ਵਿੱਚ ਕੀਤੀ ਜਾਵੇਗੀ ਅਤੇ ਹੋਰ ਟੈਸਟ ਨਿਹਾਇਤ ਘੱਟ ਰੇਟ ਤੇ ਕੀਤੇ ਜਾਣਗੇ। ਕੈਂਪ ਦਾ ਪਰਬੰਧ ਗਿਆਨ ਸਿੰਘ ਮੈਂਬਰ ਸਰਬੱਤ ਦਾ ਭਲਾ ਟਰੱਸਟ ਨੇ ਸਹਿਯੋਗੀ ਸੱਜਣਾ ਦੇ ਨਾਲ ਮਿਲ ਕੇ ਕੀਤਾ। ਮੈਬਰ ਜੋਗਿੰਦਰ ਸਿੰਘ, ਜੰਟਾ ਸਿੰਘ,ਸੁਰਿੰਦਰ ਸਿੰਘ ਧਾਲੀਵਾਲ ਗੁਰਸ਼ਰਨ ਸਿੰਘ ਪੰਨੂ, ਭੋਲਾ ਸਿੰਘ ਮਲੂਕਾ ਕਰਮਜੀਤ ਸਿੰਘ, ਸ਼ੇਰ ਸਿੰਘ, ਗੁਰਭਜਨ ਸਿੰਘ, ਸ਼ੇਰ ਸਿੰਘ,ਰਾਮ ਸਿੰਘ , ਸੁਖਦੇਵ ਸਿੰਘ , ਹਰਨੇਕ ਸਿੰਘ ਅਤੇ ਸਮੂਹ ਗੁਰਦੁਆਰਾ ਕਮੇਟੀ ਵਿਸ਼ੇਸ਼ ਯੋਗਦਾਨ ਰਿਹਾ।

Previous articleIranian President Ebrahim Raisi lands in Islamabad on three-day visit
Next articleNCP manifesto: Caste-based census, MSP for farmers