ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਸ਼੍ਰੀਨਗਰ ਅਤੇ ਗੁਲਮਰਗ ਵਿਖੇ ਆਯੋਜਿਤ ਪਾਰਲੀਮੈਂਟ ਸਟੈਂਡਿੰਗ ਕਮੇਟੀ (ਕੈਮੀਕਲ ਐਂਡ ਫਰਟੀਲਾਈਜ਼ਰ) ਦੀ ਅਹਿਮ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹਿੱਸਾ ਲਿਆ। ਇਸ ਸਟੱਡੀ ਟੂਰ ਦੌਰਾਨ ਕਮੇਟੀ ਦੇ ਚੇਅਰਮੈਨ ਕੀਰਤੀ ਆਜ਼ਾਦ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ, ਐਮ.ਪੀ. ਮਲਵਿੰਦਰ ਸਿੰਘ ਕੰਗ ਨੂੰ ਬਤੌਰ ਐਕਟਿੰਗ ਚੇਅਰਮੈਨ ਮੀਟਿੰਗ ਦੀ ਅਗਵਾਈ ਕਰਨ ਦਾ ਮਾਣ ਹਾਸਲ ਹੋਇਆ। ਮੀਟਿੰਗ ਦੌਰਾਨ ਦੇਸ਼ ਵਿੱਚ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਅਤੇ ਸਬੰਧਤ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਐਕਟਿੰਗ ਚੇਅਰਮੈਨ ਮਲਵਿੰਦਰ ਸਿੰਘ ਕੰਗ ਨੇ ਅਧਿਕਾਰੀਆਂ ਨਾਲ ਲੰਮੀ ਗੱਲਬਾਤ ਕਰਦਿਆਂ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ ਦੇ ਕਿਸਾਨਾਂ ਨੂੰ ਫਰਟੀਲਾਈਜ਼ਰ ਅਤੇ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਮੌਜੂਦਾ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਭਵਿੱਖ ਦੀਆਂ ਸੰਭਾਵਿਤ ਚੁਣੌਤੀਆਂ ਨਾਲ ਨਜਿੱਠਣ ਲਈ ਪੁਖ਼ਤਾ ਇੰਤਜ਼ਾਮ ਕਰਨ ਅਤੇ ਆਪਣੀ ਤਿਆਰੀ ਨੂੰ ਸਮੇਂ ਸਿਰ ਮੁਕੰਮਲ ਰੱਖਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ, ਤਾਂ ਜੋ ਖਾਦਾਂ ਦੀ ਸਪਲਾਈ ਨੂੰ ਨਿਰੰਤਰ ਬਣਾਈ ਰੱਖਿਆ ਜਾ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



