HOME ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ...

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਆਪਣੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ
ਸ੍ਰੀ ਮੁਕਤਸਰ ਸਾਹਿਬ   (ਸਮਾਜ ਵੀਕਲੀ)   ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਅਤੇ 174 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਰਵ  ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ, ਸਾਰੇ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ । ਤਿੰਨੇਂ ਮੁਲਜ਼ਮ ਬੀ.ਐਨ.ਐਸ. ਤੇ ਅਸਲਾ ਐਕਟ ਤਹਿਤ ਗੰਭੀਰ ਅਪਰਾਧਾਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲਿਸ ਸਟੇਸ਼ਨ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ ਜਦਕਿ ਵਿਕਾਸਦੀਪ ਸਿੰਘ ਤੇ ਲਵਪ੍ਰੀਤ ਸਿੰਘ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਅਪਰਾਧੀ ਆਪਣੇ ਕਿਸੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤਿੰਨੋਂ ਮੁਲਜ਼ਮਾਂ ਨੂੰ ਫਲਾਈਓਵਰ ਬ੍ਰਿਜ ਹੇਠਾਂ ਇੱਕ ਪੋਲੀਥੀਨ ਬੈਗ ਫ਼ਰੋਲ਼ਦਿਆਂ ਦੇਖਿਆ । ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੀ ਮੁਸਤੈਦੀ ਸਦਕਾ ਮੁਲਜ਼ਮਾਂ ਨੂੰ ਜੀਟੀ ਰੋਡ ਬਠਿੰਡਾ ਚੌਂਕ ਮਲੋਟ ਨੇੜੇ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਉਕਤਾਂ ਦੀ ਤਲਾਸ਼ੀ ਲੈਣ ’ਤੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ ਨੇ ਦੱਸਿਆ ਕਿ ਇਸ ਸਬੰਧੀ ਚ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਥਾਣਾ ਸਿਟੀ ਮਲੋਟ ਵਿਖੇ ਇੱਕ ਨਵਾਂ ਕੇਸ ਐਫਆਈਆਰ ਨੰਬਰ 92 ਮਿਤੀ 07.06.2025 ਨੂੰ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਅਪਰਾਧਿਕ ਕੜੀਆਂ ਅਤੇ ਸਾਥੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਰਾਜਾ ਰਘੂਵੰਸ਼ੀ ਕਤਲ ਕੇਸ ਵਿੱਚ ਸੋਨਾ ਦੇ ਪਿਤਾ ਨੇ ਵੱਡਾ ਦਾਅਵਾ ਕੀਤਾ, ਕਿਹਾ- ਧੀ ਦੀ ਕਤਲ ਵਿੱਚ ਕੋਈ ਭੂਮਿਕਾ ਨਹੀਂ ਹੈ, ਪੁਲਿਸ ਆਪਣਾ ਬਚਾਅ ਕਰ ਰਹੀ ਹੈ
Next articleਸ਼੍ਰੋਮਣੀ ਅਕਾਲੀ ਦਲ ਦਾ ਏਜੰਡਾ ਸਾਫ਼, ਹਲਕੇ ਦਾ ਪੂਰਨ ਤੌਰ ‘ਤੇ ਹੋਵੇਗਾ ਵਿਕਾਸ : ਐਡਵੋਕੇਟ ਘੁੰਮਣ