HOME ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰੇ ਕਰਨ ਵਿੱਚ ਸਾਰੀਆਂ ਸਰਕਾਰਾਂ ਨਾਕਾਮ:- ਡਾਕਟਰ ਪ੍ਰੇਮ...

ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰੇ ਕਰਨ ਵਿੱਚ ਸਾਰੀਆਂ ਸਰਕਾਰਾਂ ਨਾਕਾਮ:- ਡਾਕਟਰ ਪ੍ਰੇਮ ਸਲੋਹ, ਡਾਕਟਰ ਬਲਕਾਰ ਕਟਾਰੀਆ, ਡਾਕਟਰ ਜੈਨਪੁਰ।

1

ਬੰਗਾ    (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ 118ਵੇ ਜਨਮ ਦਿਨ ਤੇ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਜੀ ਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਨਤਮਸਤਕ ਹੋਏ। ਉਸ ਤੋਂ ਪਹਿਲਾਂ ਸਮੂਹ ਮੈਂਬਰ ਪਿੰਡ ਕਾਹਮਾ ਵਿਖੇ ਇਕੱਠੇ ਹੋਏ ਅਤੇ ਉੱਥੋਂ ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ, ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਅਤੇ ਸਮੂਹ ਜ਼ਿਲ੍ਹਾ ਇਕਾਈ ਅਤੇ ਵੱਖ ਵੱਖ ਬਲਾਕ ਪ੍ਰਧਾਨਾਂ ਦੀ ਅਗਵਾਈ ਵਿੱਚ ਪਿੰਡ ਖਟਕੜ ਕਲਾਂ ਤੱਕ ਨਸ਼ਿਆਂ ਦੇ ਖਿਲਾਫ ਇੱਕ ਚੇਤਨਾ ਮਾਰਚ ਕੱਢਿਆ ਗਿਆ। ਉਸ ਤੋਂ ਉਪਰੰਤ ਸ਼ਹੀਦ ਭਗਤ ਸਿੰਘ ਜੀ ਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਸਮੇਂ ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਤੱਕ ਸਾਰੀਆਂ ਸਰਕਾਰਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀਆਂ ਹਨ। ਅੱਜ ਪੰਜਾਬ ਦੀ ਜੋ ਦੁਰਦਸ਼ਾ ਏ ਉਸ ਲਈ ਸਾਰੀਆਂ ਸਰਕਾਰਾਂ ਜਿੰਮੇਵਾਰ ਹਨ। ਗ਼ਰੀਬੀ, ਬੇਰੁਜ਼ਗਾਰੀ,ਅੱਤ ਦੀ ਮਹਿੰਗਾਈ ਦੇ ਨਾਲ ਨਾਲ ਆਮ ਲੋਕਾਂ ਨੂੰ ਅਣਗਿਣਤ ਸਮੱਸਿਆਵਾਂ ਨਾਲ ਪੰਜਾਬ ਵਾਸੀਆਂ ਨੂੰ ਜੂਝਣਾ ਪੈ ਰਿਹਾ ਹੈ। ਪੰਜਾਬ ਦੀ ਜਵਾਨੀ ਨਸ਼ਿਆਂ ਵਿੱਚ ਗਲਤਾਨ ਹੋਈ ਪਈ ਹੈ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਹਮੇਸ਼ਾ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਤਨ ਮਨ ਧਨ ਨਾਲ ਕੰਮ ਕਰਦੀ ਹੈ। ਹਮੇਸ਼ਾ ਸ਼ਹੀਦਾਂ ਦੀ ਸੋਚ ਤੇ ਪਹਿਰਾ ਦਿੰਦੀ ਹੈ। ਇਸ ਸਮੇਂ ਉਨ੍ਹਾਂ ਸੰਬੋਧਨ ਕਰਦਿਆਂ ਇਹ ਵੀ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਸੰਘਰਸ਼ ਕਰਦਿਆਂ ਬਹੁਤ ਲੰਮਾ ਸਮਾਂ ਹੋ ਗਿਆ ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਮੰਗਾਂ ਪ੍ਰਤੀ ਕੋਈ ਸੰਜੀਦਗੀ ਨਹੀਂ ਦਿਖਾਈ। ਮੈਡੀਕਲ ਪ੍ਰੈਕਟੀਸ਼ਨਰਜ਼ ਆਮ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਹੋਰ ਵੀ ਸਮਾਜ ਭਲਾਈ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰਦੇ ਹਨ ਜਿਸ ਦੀ ਤਾਜ਼ਾ ਉਦਾਹਰਣ ਹੁਣ ਹੜ੍ਹਾਂ ਦੀ ਤ੍ਰਾਸਦੀ ਸਮੇਂ ਪੂਰੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫ਼੍ਰੀ ਮੈਡੀਕਲ ਕੈਂਪ ਲਗਾਕੇ ਹੜ੍ਹ ਪੀੜਤਾਂ ਨੂੰ ਫ਼੍ਰੀ ਮੈਡੀਕਲ ਸੇਵਾਵਾਂ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਮੰਗ ਕੀਤੀ ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰਜ਼ ਬਿਨਾਂ ਕਿਸੇ ਡਰ ਤੋਂ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ।ਇਸ ਸਮੇਂ ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਡਾਕਟਰ ਸੁਰਿੰਦਰ ਮਹਾਲੋਂ, ਆਲ ਮੈਡੀਕਲ ਪ੍ਰੈਕਟੀਸ਼ਨਰਜ਼ ਇੰਡੀਆ ਵੈਲਫ਼ੇਅਰ ਸੁਸਾਇਟੀ ਦੇ ਕੇਂਦਰੀ ਜੁਆਇੰਟ ਸਕੱਤਰ ਅਤੇ ਬਹਿਰਾਮ ਬਲਾਕ ਦੇ ਪ੍ਰਧਾਨ ਡਾਕਟਰ ਜਤਿੰਦਰ ਸਹਿਗਲ, ਜ਼ਿਲ੍ਹਾ ਵਾਇਸ ਕੈਸ਼ੀਅਰ ਡਾਕਟਰ ਸਤਨਾਮ ਸਿੰਘ ਬਜੀਦਪੁਰ, ਜ਼ਿਲ੍ਹਾ ਵਾਇਸ ਚੇਅਰਮੈਨ ਡਾਕਟਰ ਅਨੂੰਪਿੰਦਰ ਸਿੰਘ ਸੂੰਢ, ਬੰਗਾ ਬਲਾਕ ਦੇ ਪ੍ਰਧਾਨ ਡਾਕਟਰ ਅਮ੍ਰਿਤ ਲਾਲ ਫਰਾਲਾ, ਸੜੋਆ ਬਲਾਕ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ, ਡਾਕਟਰ ਗੁਰਨਾਮ ਸਿੰਘ, ਡਾਕਟਰ ਮੰਗਤ ਰਾਏ ਪ੍ਰਧਾਨ ਬਲਾਕ ਬਲਾਚੌਰ, ਡਾਕਟਰ ਵਿਪਨ ਕੁਮਾਰ ਕਾਠਗੜ੍ਹ ਬਲਾਕ, ਡਾਕਟਰ ਰਵਿੰਦਰ ਕੁਮਾਰ ਵਸ਼ਿਸ਼ਟ ਜਾਡਲਾ ਬਲਾਕ, ਡਾਕਟਰ ਅਸ਼ੋਕ ਕੁਮਾਰ ਮੁਕੰਦਪੁਰ, ਡਾਕਟਰ ਸਤਨਾਮ ਜੌਹਲ, ਡਾਕਟਰ ਸੁਖਵਿੰਦਰ ਮੰਢਾਲੀ, ਡਾਕਟਰ ਜਗਦੀਸ਼ ਬੰਗੜ, ਜ਼ਿਲ੍ਹਾ ਪ੍ਰੈਸ ਸਕੱਤਰ ਡਾਕਟਰ ਬਲਵੀਰ ਮਾਨ, ਡਾਕਟਰ ਜਗਤਾਰ, ਡਾਕਟਰ ਸੁਰਿੰਦਰ ਕਟਾਰੀਆ, ਡਾਕਟਰ ਗੁਰਮੇਲ ਮਜਾਰੀ, ਡਾਕਟਰ ਭੁਪਿੰਦਰ ਸਿੰਘ ਸਿਆਣ, ਡਾਕਟਰ ਗੀਤਾ ਰਾਣੀ, ਡਾਕਟਰ ਸੰਦੀਪ ਕੌਰ, ਡਾਕਟਰ ਪਰਮਜੀਤ ਬੱਧਣ,ਡਾਕਟਰ ਸੁਰਜੀਤ ਰਲ਼, ਡਾਕਟਰ ਜੁਗਿੰਦਰ ਪਾਲ ਬਰਨਾਲਾ, ਡਾਕਟਰ ਪ੍ਰਵੀਨ ਕਾਹਮਾ, ਡਾਕਟਰ ਰਾਮ ਕਪੂਰ ਅਤੇ ਸਮੂਹ ਬਲਾਕਾਂ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਸਪਾ ਲੀਡਰਸ਼ਿਪ ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਤੇ ਨਮਨ ਹੋਈ ਲੀਡਰਸ਼ਿਪ
Next articleਗੁਰੂ ਰਵਿਦਾਸ ਦਾ ਸੱਚਾ ਭਗਤ ਕਰਦਾ ਹੈ ਜੁੱਤੀਆਂ ਗੰਢਣ ਦੀ ਫ੍ਰੀ ਸੇਵਾ