ਭੀਖੀ (ਸਮਾਜ ਵੀਕਲੀ) ( ਕਮਲ ਜਿੰਦਲ) ਸਥਾਨਕ ਸੰਸਥਾ ਨੈਸ਼ਨਲ ਕਾਲਜ ਭੀਖੀ ਵਿਖ ਨਵੇਂ ਤੌਰ ‘ਤੇ ਬਣਾਏ ਗਏ ਆਧੁਨਿਕ ਸੁਵਿਧਾਵਾਂ ਨਾਲ ਭਰਪੂਰ ਆਡੀਟੋਰੀਅਮ ਦੇ ਨਵੀਨੀਕਰਨ ਅਤੇ ਏਅਰ ਕੰਡੀਸ਼ਨ ਕਰਨ ਦਾ ਉਦਘਾਟਨ ਮਾਨਯੋਗ ਬਾਬਾ ਪੂਰਨ ਨਾਥ ਜੀ , ਕਾਲਜ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਜੀ ਦੇ ਦੁਆਰਾ ਕੀਤਾ ਗਿਆ। ਇਸ ਮਹੱਤਵਪੂਰਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਬਾਬਾ ਪੂਰਨ ਨਾਥ ਜੀ ਨੇ ਸ਼ਿਰਕਤ ਕੀਤੀ ਅਤੇ ਫੀਤਾ ਕੱਟ ਕੇ ਆਡੀਟੋਰੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਕਾਲਜ ਦੇ ਪ੍ਰਿੰਸੀਪਲ ਡਾ ਐਮ ਕੇ ਮਿਸ਼ਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਆਡੀਟੋਰੀਅਮ ਵਿਦਿਆਰਥੀਆਂ ਦੀਆਂ ਸਹਿਯੋਗੀ ਗਤੀਵਿਧੀਆਂ, ਸੱਭਿਆਚਾਰਕ ਪ੍ਰੋਗਰਾਮਾ ਅਤੇ ਸੈਮੀਨਾਰਾਂ ਲਈ ਇਕ ਮਹੱਤਵਪੂਰਨ ਕੇਂਦਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਸਥਾਪਨਾ ਨਾਲ ਵਿਦਿਆਰਥੀਆਂ ਨੂੰ ਆਪਣੇ ਹੁਨਰ ਨਿਖਾਰਨ ਦਾ ਵਧੀਆ ਮੌਕਾ ਮਿਲੇਗਾ। ਸਮਾਰੋਹ ਦੀ ਸ਼ੁਰੂਆਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਨਾਲ ਹੋਈ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਗੀਤ,ਲੋਕ ਨਾਚ ਪੇਸ਼ ਕੀਤੇ ਗਏ। ਪ੍ਰਸਤੁਤੀਆਂ ਨੇ ਦਰਸ਼ਕਾਂ ਨੂੰ ਖੂਬ ਮੋਹਿਆ ਅਤੇ ਸਮਾਰੋਹ ਵਿੱਚ ਰੌਣਕ ਪੈਦਾ ਕੀਤੀ। ਕਾਲਜ ਪ੍ਰਧਾਨ ਬਾਬਾ ਹਰਬੰਸ ਦਾਸ ਜੀ ਨੇ ਆਪਣੇ ਭਾਸ਼ਣ ਵਿੱਚ ਸਿੱਖਿਆ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਐਸੀਆਂ ਸੁਵਿਧਾਵਾਂ ਨਾਲ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਨੂੰ ਵੱਡੀ ਪ੍ਰੇਰਣਾ ਮਿਲਦੀ ਹੈ।ਇਸ ਮੌਕੇ ‘ਤੇ ਪ੍ਰੋ ਗੁਰਤੇਜ ਸਿੰਘ ਤੇਜੀ ,ਸਮੂਹ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ। ਸਮਾਰੋਹ ਦੇ ਅੰਤ ਵਿੱਚ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਗਿਆ ਅਤੇ ਸਭ ਨੂੰ ਭਵਿੱਖ ਵਿੱਚ ਇਸ ਆਡੀਟੋਰੀਅਮ ਦੇ ਸੁਚੱਜੇ ਉਪਯੋਗ ਲਈ ਪ੍ਰੇਰਿਤ ਕੀਤਾ ਗਿਆ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



