ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਨਾਭ ਕੰਵਲ ਰਾਜਾ ਸਾਹਿਬ ਰਸੋਖਾਨਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂ ਹੱਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ।ਜਿਸ ਵਿੱਚ ਇਦਰਜੀਤ ਸਿੰਘ ਸਿਆਣ ਪ੍ਰਧਾਨ ,ਅਮਰੀਕ ਸਿੰਘ ਬੱਲੋਵਾਲ ਮੱਖ ਬੁਲਾਰਾ, ਕੁਲਵੰਤ ਸਿੰਘ ਹੀਰ ਸਾਬਕਾ ਜਿਲਾ ਪੁਲਿਸ ਮੁਖੀ, ਜਸਬੀਰ ਸਿੰਘ ਨੂਰਪੁਰ, ਪਰਮਜੀਤ ਕੌਰ ਪ੍ਰਧਾਨ ਹਸਪਤਾਲ ਕਮੇਟੀ ,ਗੁਰਦੀਪ ਸਿੰਘ ਬੱਬਾ , ਸੋਹਣ ਸਿੰਘ ਆਦਿ ਸ਼ਾਮਿਲ ਕੀਤੇ ਗਏ। ਇਸ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਸਬੰਧੀ ਅਤੇ ਮੌਜੂਦਾ ਮਾਮਲੇ ਸਬੰਧੀ ਵਿਚਾਰ ਵਿਟਾਦਰਾ ਕੀਤਾ ਜਾਵੇਗਾ । ਮੌਜੂਦਾ ਮਸਲੇ ਨੂੰ ਹੱਲ ਕਰਨ ਲਈ ਇਸ ਪ੍ਰਬੰਧਕ ਕਮੇਟੀ ਨੂ ਅਧਿਕਾਰ ਦਿੱਤੇ ਗਏ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਪ੍ਰਬੰਧ ਕਮੇਟੀ ਵੱਲੋਂ ਇਹ ਵੀ ਯਤਨ ਕੀਤਾ ਜਾਵੇਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਵਿਭਾਗ ਨੂੰ ਮਿਲ ਕੇ ਸੱਦਾ ਦਿੱਤਾ ਜਾਵੇਗਾ ਕਿ ਇੱਥੋ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ।ਤਰੁਟੀਆਂ ਹੋਣਗੀਆਂ ਉਸ ਨੂੰ ਦੂਰ ਕੀਤਾ ਜਾਵੇਗਾ ਤੇ ਉਹਨਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਕਿ ਉਹ ਇੱਥੇ ਆ ਕੇ ਚੱਲ ਰਹੇ ਪ੍ਰਬੰਧਾਂ ਨੂੰ ਵੇਖ ਸਕਦੇ ਹਨ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕਮੇਟੀ ਵੱਲੋਂ ਪੂਰਾ ਸਤਿਕਾਰ ਕੀਤਾ ਜਾਂਦਾ ਹੈ ।ਇਸ ਸਤਿਕਾਰ ਤਹਿਤ ਤੀਸਰੀ ਮੰਜਲ ਤੇ ਸੱਚਖੰਡ ਅਸਥਾਨ ਬਣਾਇਆ ਹੋਇਆ ਹੈ ਜਿੱਥੇ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਉਹਨਾਂ ਆਖਿਆ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ ਹੈ। ਉਹਨਾਂ ਪਾਵਨ ਸਰੂਪਾਂ ਸਬੰਧੀ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਥਾਨ ਤੇ ਇਸ ਸਮੇਂ 169 ਪਾਵਨ ਸਰੂਪ ਹਨ ।ਜਿਸ ਵਿੱਚ ਸਾਰੇ ਸਰੂਪਾਂ ਦਾ ਰਿਕਾਰਡ ਮੋਜੂਦ ਹੈ ।ਉਹਨਾਂ ਦੱਸਿਆ ਕਿ ਇਹਨਾਂ ਸਰੂਪਾਂ ਵਿੱਚ 79 ਸਰੂਪ ਉਹ ਹਨ ਜੋ 1978 ਤੋਂ ਲੈ ਕੇ 2012 ਤੱਕ ਦੇ ਹਨ ਅਤੇ 62 ਸਰੂਪ ਉਹ ਭਾਈ ਜੀਵਨ ਸਿੰਘ ਚਤਰ ਸਿੰਘ ਅਤੇ ਦਿੱਲੀ ਕਮੇਟੀ ਦੇ ਪ੍ਰਕਾਸ਼ਿਤ ਕੀਤੇ ਗਏ ਹਨ ਅਤੇ 28 ਸਰੂਪ ਉਹ ਹਨ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋ ਲਿਆਂਦੇ ਗਏ ਅਤੇ ਉਹਨਾਂ ਦੀਆਂ ਰਸੀਦਾਂ ਕਮੇਟੀ ਪਾਸ ਮੌਜੂਦ ਹਨ। ਇਸ ਮੌਕੇ ਤੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਰਸੋਖਾਨਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ। ਮਜ਼ਾਰਾ ਰਾਜਾ ਸਾਹਿਬ ਵਿਖੇ ਚੁਣੀ ਗਈ ਸੱਤ ਮੈਂਬਰੀ ਕਮੇਟੀ ਪਿੰਡ ਵਾਸੀਆਂ ਅਤੇ ਪ੍ਰਬੰਧਕਾਂ ਨਾਲ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


