ਸਿੰਘੂ ਬਾਰਡਰ ’ਤੇ ਮਾਰੇ ਗਏ ਲਖਬੀਰ ਸਿੰਘ ਦਾ ਸਸਕਾਰ

File photo of Lakhbir Singh alias Teeta , who was killed on Friday morning at Delhi border at the main Morcha site of the Sanyukt Kisan Morcha

ਤਰਨ ਤਾਰਨ (ਸਮਾਜ ਵੀਕਲੀ) : ਸਿੰਘੂ ਬਾਰਡਰ ’ਤੇ ਮਾਰੇ ਗਏ ਲਖਬੀਰ ਸਿੰਘ ਦਾ ਅੱਜ ਦੇਰ ਸ਼ਾਮ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਚੀਮਾ ਵਿਚ ਸਸਕਾਰ ਕਰ ਦਿੱਤਾ ਗਿਆ। ਉਸ ਦੀ ਮ੍ਰਿਤਕ ਦੇਹ ਲਿਆਉਣ ਵਾਲੀ ਐਂਬੂਲੈਂਸ ਸਿੱਧੇ ਸ਼ਮਸ਼ਾਨ ਘਾਟ ਪੁੱਜੀ। ਇਸ ਮੌਕੇ ਪੌਲੀਥੀਨ ਵਿਚ ਲਪੇਟੀ ਦੇਹ ਪਰਿਵਾਰ ਵਾਲਿਆਂ ਨੂੰ ਵੀ ਦਿਖਾਈ ਨਹੀਂ ਗਈ। ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਨੇ ਆਪਣੇ ਘਰ ਵਾਲੇ ਦਾ ਮੂੰਹ ਦੇਖਣ ਦਾ ਯਤਨ ਕੀਤਾ। ਇਹ ਵੀ ਪਤਾ ਲੱਗਾ ਹੈ ਕਿ ਸਸਕਾਰ ਕਰਨ ਵਿਚ ਕਾਹਲੀ ਕੀਤੀ ਗਈ। ਇਸ ਮੌਕੇ ਅਰਦਾਸ ਵੀ ਨਹੀਂ ਕੀਤੀ ਗਈ ਤੇ ਸਸਕਾਰ ਕਰਨ ਵੇਲੇ ਡੀਜ਼ਲ ਪਾਇਆ ਗਿਆ ਤਾਂ ਕਿ ਜਲਦੀ ਸਸਕਾਰ ਹੋ ਸਕੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜੈਕੁਲਿਨ ਫਰਨਾਂਡੇਜ਼ 18 ਅਕਤੂਬਰ ਨੂੰ ਤਲਬ
Next articleਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਦੋ ਵਿਅਕਤੀਆਂ ਨੂੰ ਗੋਲੀਆਂ ਮਾਰੀਆਂ; ਮੌਤ